
ਮਾਨਸਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੱਜ ਇੱਕ ਕਬੱਡੀ ਖਿਡਾਰੀ ਤੋਂ ਤਿੰਨ ਪਿਸਟਲ ਤੇ ਨਾਜਾਇਜ਼ ਅਸਲਾ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਨੌਜਵਾਨ ਦਾ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸਰਦੂਲਗੜ੍ਹ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 30 ਬੋਰ ਦੇ ਪਿਸਟਲ ਸਮੇਤ ਕਾਰ ਗ੍ਰਿਫਤਾਰ ਕੀਤਾ ਗਿਆ। ਉਸ ਤੋਂ ਪੁੱਛਗਿੱਛ ਦੌਰਾਨ ਦੋ ਹੋਰ ਪਿਸਟਲ ਬਰਾਮਦ ਹੋਏ ਹਨ।
ਐਸਐਸਪੀ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੂਲਗੜ੍ਹ ਪੁਲਿਸ ਨੇ ਨਾਕਾਬੰਦੀ ਦੌਰਾਨ ਰਮਨਦੀਪ ਸਿੰਘ ਵਾਸੀ ਕੁੱਤੀਵਾਲ ਜ਼ਿਲ੍ਹਾ ਬਠਿੰਡਾ ਨੂੰ ਰਿਟਜ਼ ਕਾਰ ਸਮੇਤ ਇੱਕ 30 ਬੋਰ ਦੇ ਪਿਸਟਲ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਪੁੱਛਗਿੱਛ ਦੌਰਾਨ ਉਕਤ ਨੌਜਵਾਨ ਤੋਂ 30 ਬੋਰ ਤੇ 32 ਬੋਰ ਦੇ ਦੋ ਹੋਰ ਪਿਸਟਲ ਉਸ ਦੀ ਨਿਸ਼ਾਨਦੇਹੀ ਤੇ ਬਰਾਮਦ ਹੋਏ ਹਨ।