
ਬਰਤਾਨੀਆ ਵਿੱਚ ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਦੋ ਵਿਰੋਧੀ ਗਰੋਹਾਂ ਵਿੱਚ ਕਥਿਤ ਤੌਰ ‘ਤੇ ਝੜਪ ਹੋ ਗਈ ਤੇ ਇਸ ਵਿੱਚ 4 ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾ ਐਤਵਾਰ ਸ਼ਾਮ ਕਰੀਬ 4 ਵਜੇ ਅਲਵਾਸਟਨ ਦੇ ਐਲਵਾਸਟਨ ਲੇਨ ‘ਤੇ ਡਰਬੀ ਕਬੱਡੀ ਮੈਦਾਨ ‘ਚ ਵਾਪਰੀ।
ਇੰਗਲੈਂਡ ਦੇ ਈਸਟ ਮਿਡਲੈਂਡਜ਼ ਖੇਤਰ ਵਿੱਚ ਬ੍ਰਿਟਿਸ਼ ਪੰਜਾਬੀ ਭਾਈਚਾਰੇ ਨਾਲ ਜੁੜੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਵੱਡੇ ਪੱਧਰ ‘ਤੇ ਭਗਦੜ ਮੱਚ ਗਈ। ਜਿਸ ਕਰਕੇ ਭਗਦੜ ਦੇ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ। ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਡਰਬੀਸ਼ਾਇਰ ਪੁਲਿਸ ਨੇ ਦੱਸਿਆ ਕਿ ਅਲਵਾਸਟਨ, ਡਰਬੀ ਦੇ ਅਲਵਾਸਟਨ ਲੇਨ ਦੇ ਖੇਤਰ ਵਿੱਚ ਪੁਲਿਸ ਦੀ ਵੱਡੀ ਮੌਜੂਦਗੀ ਸੀ, ਜਿੱਥੇ ਐਤਵਾਰ ਨੂੰ ਝੜਪਾਂ ਹੋਈਆਂ ਸਨ। ਘਟਨਾ ਤੋਂ ਬਾਅਦ, ਪੁਲਿਸ ਨੇ 24 ਤੋਂ 38 ਸਾਲ ਦੀ ਉਮਰ ਦੇ ਚਾਰ ਵਿਅਕਤੀਆਂ ਨੂੰ ਬੰਦੂਕ ਰੱਖਣ ਅਤੇ ਹਿੰਸਕ ਗੜਬੜ ਦੇ ਸ਼ੱਕ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਤਾਂ ਇਸ ਦੌਰਾਨ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ਵਿੱਚ ਕਥਿਤ ਤੌਰ ‘ਤੇ ਬੰਦੂਕਾਂ ਅਤੇ ਤਲਵਾਰਾਂ ਨਾਲ ਲੜਾਈ ਹੁੰਦੀ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਸੈਂਕੜੇ ਲੋਕ ਘਟਨਾ ਵਾਲੀ ਥਾਂ ਤੋਂ ਭੱਜਦੇ ਹੋਏ ਨਜ਼ਰ ਆ ਰਹੇ ਹਨ।