ਜਲੰਧਰ, ਐਚ ਐਸ ਚਾਵਲਾ/ S S CHAHAL
ਅੱਜ ਮਿਤੀ 02-09-2022 ਨੂੰ ਸ੍ਰੀਮਤੀ ਅਨੀਤਾ ਪੁੰਜ IPS , ਮਾਣਯੋਗ ADGP ਅਤੇ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ. ਗੁਰਸ਼ਰਨ ਸਿੰਘ ਸੰਧੂ IPS ਅਤੇ ਕਮਿਸ਼ਨਰੇਟ ਦੇ ਹੋਰ ਪੁਲਿਸ ਅਧਿਕਾਰੀਆਂ ਸਮੇਤ ਸ਼ਹਿਰ ਦੇ ਅਲੱਗ ਅਲੱਗ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ CP ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਇਸ ਦੌਰੇ ਦਾ ਮੰਤਵ ਸ਼ਹਿਰ ਵਿਚ ਧਾਰਮਿਕ ਸਥਾਨਾਂ ਦੇ ਪਤਵੰਤੇ ਮੈਂਬਰਾਂ ਨੂੰ ਮਿਲਣਾ ਹੈ। ਇਸ ਮੌਕੇ ਪੁਲਿਸ ਵਲੋਂ ਧਾਰਮਿਕ ਅਸਥਾਨਾਂ ਦੀ ਸਕਿਊਰਟੀ, ਸੀਸੀਟੀਵੀ ਕੈਮਰੇ ਅਤੇ ਹੋਰ ਉਚਿਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਸ਼ਹਿਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।
ਇਸ ਤਰਾਂ ਜਿਲ੍ਹਾ ਜਲੰਧਰ ਦਿਹਾਤੀ ਦੇ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਲਾਅ ਐਂਡ ਆਰਡਰ ਦੀ ਸਥਿਤੀ ਅਤੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਲਾਂਬੜਾ ਵਿੱਚ ਪੈਂਦੇ ਧਾਰਮਿਕ ਅਸਥਾਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ( ਦਿਹਾਤੀ ) ਜੀ ਨੇ ਦੱਸਿਆ ਕਿ ਅੱਜ ਮਿਤੀ 02.09.2022 ਨੂੰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲਾਅ ਐਂਡ ਆਰਡਰ ਦੀ ਸਥਿਤੀ ਅਤੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਥਾਣਾ ਲਾਂਬੜਾ ਅਧੀਨ ਪੈਂਦੇ ਧਾਰਮਿਕ ਅਸਥਾਨਾ ਦੀ ਚੈਕਿੰਗ ਕੀਤੀ ਗਈ।
ਜਿਸ ਦੌਰਾਨ ਗੁਰਦੁਆਰਾ ਬਾਬਾ ਖੁਸ਼ਹਾਲ ਸਿੰਘ , ਲਾਂਬੜਾ ਅਤੇ ਦ ਚਰਚ ਆਫ ਗਲੋਰੀ ਐਂਡ ਵਿਜਡਮ , ਤਾਜਪੁਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਮੱਦੇ ਨਜਰ ਰੱਖਦੇ ਹੋਏ ਧਾਰਮਿਕ ਅਸਥਾਨਾਂ ਪਰ ਲੱਗੇ ਹੋਏ ਕੈਮਰਿਆਂ ਅਤੇ ਸਕਿਓਰਟੀ ਪ੍ਰਬੰਧਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ , ਉਪ ਪੁਲਿਸ ਕਪਤਾਨ , ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ , ਸ਼੍ਰੀ ਅਛਰੂ ਰਾਮ ਸ਼ਰਮਾ ਪੀ.ਪੀ.ਐਸ , ਉਪ ਪੁਲਿਸ ਕਪਤਾਨ , ਸਥਾਨਿਕ ਜਲੰਧਰ ਦਿਹਾਤੀ ਅਤੇ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਜਲੰਧਰ ਦਿਹਾਤੀ ਮੌਜੂਦ ਸਨ।