ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਨੇ ਗੂਗਲ ‘ਤੇ 1,337.76 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਐਂਡਰਾਇਡ ਮੋਬਾਈਲ ਡਿਵਾਈਸ ਸੈਕਟਰ ਵਿੱਚ ਮਾਰਕੀਟ ‘ਚ ਆਪਣੀ ਮਜ਼ਬੂਤ ਸਥਿਤੀ ਦੀ ਦੁਰਵਰਤੋਂ ਕਰਨ ਲਈ ਕੀਤੀ ਗਈ ਹੈ।
ਇਸ ਦੇ ਨਾਲ ਹੀ CCI ਨੇ ਮੋਹਰੀ ਇੰਟਰਨੈੱਟ ਕੰਪਨੀ ਨੂੰ ਅਨੁਚਿਤ ਕਾਰੋਬਾਰੀ ਗਤੀਵਿਧੀਆਂ ਨੂੰ ਰੋਕਣ ਅਤੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।