ਪੰਥਕ ਸਿਆਸਤ ‘ਚ ਭੂਚਾਲ, ਕਸੂਤੀ ਫਸੀ SGPC ! ਨਿਹੰਗ ਸਿੰਘ ਫੌਜਾਂ ਕਿਹਾ,”ਨਵੇਂ ਜਥੇਦਾਰ ਦੀ ਤਾਜਪੋਸ਼ੀ ਨਹੀਂ ਹੋਣ ਦਿਆਂਗੇ !
SGPC caught in the crossfire!

ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਵਿਆਪਕ ਅਲੋਚਨਾ ਹੋ ਰਹੀ ਹੈ। ਅਕਾਲੀ ਦਲ ਦੇ ਲੀਡਰ ਅਸਤੀਫੇ ਦੇ ਰਹੇ ਹਨ। ਇਸ ਸਭ ਵਿਚਾਲੇ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਹੋਣੀ ਹੈ ਪਰ ਇਸ ਤੋਂ ਪਹਿਲਾਂ ਹੀ ਨਿਹੰਗ ਸਿੰਘ ਜਥੇਬੰਦੀ ਵੱਲੋਂ ਇਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਨੂੰ ਲੈ ਕੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਨਵੇਂ ਥਾਪੇ ਗਏ ਜਥੇਦਾਰ ਦੀ ਤਾਜਪੋਸ਼ੀ ਨਹੀਂ ਹੋਣ ਦੇਣਗੇ ਤੇ ਇਸ ਦਾ ਵਿਰੋਧ ਕਰਨਗੇ। ਇਸ ਮੌਕੇ ਉਨ੍ਹਾਂ ਨੇ ਦੂਜੀਆਂ ਜਥੇਬੰਦੀਆਂ ਨੂੰ ਵੀ ਆਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਫੌਜਾਂ ਇੱਥੇ ਤਿਆਰ ਬਰ ਤਿਆਰ ਰਹਿਣ , ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਨਵੇਂ ਜਥੇਦਾਰ ਦੀ ਤਾਜਪੋਸ਼ੀ ਨਹੀਂ ਹੋਣ ਦੇਣਗੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਵੇਗਾ।
105 ਸਾਲ ਪੁਰਾਣਾ ਅਕਾਲੀ ਦਲ ਦੋ ਫਾੜ ਤੋਂ ਬਾਅਦ ਹੋਰ ਟੁੱਟਣ ਲੱਗਾ
ਅਕਾਲੀ ਪਾਰਟੀ ਲਾਈਨ ਤੋਂ ਵੱਖ ਵੀਡੀਓ ਅਤੇ ਬਿਆਨ ਜਾਰੀ ਕਰਨ ਪ੍ਰਤੀ ਗੰਭੀਰ ਹੋ ਗਈ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਗਾਵਤ ਦਿਖਾਈ ਦੇ ਰਹੀ ਹੈ। ਐਤਵਾਰ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੰਸਦੀ ਪਾਰਟੀ ਨੇ ਇਸ ਮਾਮਲੇ ਵਿੱਚ ਸਖ਼ਤ ਫੈਸਲਾ ਲੈਣ ਦਾ ਐਲਾਨ ਕੀਤਾ।
ਬਿਕਰਮ ਮਜੀਠੀਆ ਸਮੇਤ ਸਾਰੇ ਬਾਗ਼ੀ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਮਾਮਲਾ ਡਿਕਪਲੈਂਸੀ ਕਮੇਟੀ ਨੂੰ ਭੇਜ ਦਿੱਤਾ ਗਿਆ ਸੀ। ਸਾਰੇ ਆਗੂਆਂ ਵਿਰੁੱਧ ਜਲਦੀ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੇ ਫੈਸਲੇ ਨੂੰ ਲੈ ਕੇ ਅੰਦਰੂਨੀ ਮਤਭੇਦ ਵਧ ਗਏ ਹਨ। ਸ਼ੁੱਕਰਵਾਰ ਨੂੰ ਐਸਜੀਪੀਸੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਦੌਰਾਨ ਲਏ ਗਏ ਇਸ ਕਦਮ ਨੇ ਪਾਰਟੀ ਦੇ ਅੰਦਰ ਤਿੱਖੀ ਵੰਡ ਸ਼ੁਰੂ ਕਰ ਦਿੱਤੀ ਹੈ