ਬੁਢਲਾਡਾ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਮੰਗਤ ਰਾਏ ਬਾਂਸਲ ਨੂੰ 4 ਕਾਰ ਸਵਾਰ ਬਦਮਾਸ਼ਾਂ ਨੇ ਬੰਧਕ ਬਣਾ ਕੇ ਕੁੱਟਮਾਰ ਕੀਤੀ ਤੇ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ। ਗੰਭੀਰ ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਦਾਖਲ ਕਰਵਾਇਆ ਗਿਆ। ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਪਰ ਪੁਲਿਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਹੀ ।
ਇਲਾਜ ਅਧੀਨ ਸਾਬਕਾ ਵਿਧਾਇਕ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਦਫਤਰ ਵਿਚ ਬੈਠੇ ਸਨ। ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਕੋਲ ਆਏ ਤੇ ਅੰਦਰ ਤੋਂ ਕੁੰਡੀ ਲਗਾ ਕੇ ਉੁਨ੍ਹਾਂ ਨੂੰ ਕੁੱਟਣ ਲੱਗੇ। ਇਹੀ ਨਹੀਂ ਉਨ੍ਹਾਂ ਦਾ ਮੋਬਾਇਲ ਤੋੜ ਦਿੱਤਾ ਤੇ 50 ਲੱਖ ਦੀ ਫਿਰੌਤੀ ਮੰਗਣ ਲੱਗੇ। ਮੁਲਜ਼ਮਾਂ ਨੇ ਧਮਕਾਇਆ ਕਿ ਜੇਕਰ ਪੁਲਿਸ ਨੂੰ ਦੱਸਿਆ ਤਾਂ ਜਾਨ ਤੋਂ ਮਾਰ ਦਿੱਤਾ ਜਾਵੇਗਾ ।
ਇਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ।