Jalandhar

ਕਾਂਗਰਸੀ MLA ਲਾਡੀ ਸ਼ੇਰੋਵਾਲੀਆ ਸਮੇਤ 13 ਲੋਕਾਂ ਖਿਲਾਫ ਇਸ ਥਾਣੇ ‘ਚ FIR ਦਰਜ, ਹੋ ਸਕਦੀ ਹੈ ਗ੍ਰਿਫਤਾਰੀ

ਜਲੰਧਰ / ਚਾਹਲ /ਸੀਮਾ ਸ਼ਰਮਾ

ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਵਾਲੇ ਦਿਨ ਪਿੰਡ ਰੂਪੇਵਾਲ ਵਿਖੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਸ਼ਾਹਕੋਟ ਹਲਕੇ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ 13 ਵਿਅਕਤੀਆਂ ਖਿਲਾਫ ਸ਼ਾਹਕੋਟ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਗਗਨਦੀਪ ਅਰੋੜਾ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ।

ਪੁਲਿਸ ਨੂੰ ਦਿੱਤੇ ਬਿਆਨ ਵਿਚ ਗਗਨਦੀਪ ਅਰੋੜਾ ਵਾਸੀ ਮੁਹੱਲਾ ਸ਼ੇਖੂਪੁਰ ਤਹਿਸੀਲ ਜੰਡਿਆਲਾ (ਅੰਮ੍ਰਿਤਸਰ) ਨੇ ਦੱਸਿਆ ਕਿ ਉਹ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਡਰਾਈਵਰ ਹੈ। 10 ਮਈ ਨੂੰ ਜਦੋਂ ਵਿਧਾਇਕ ਟੌਂਗ ਤੇ ਉਨ੍ਹਾਂ ਦਾ ਸਰਕਾਰੀ ਅਮਲਾ ਜੋ ਜਿਪਸੀ ਵਿਚ ਸੀ, ਨਾਲ ਬਾਬਾ ਬਕਾਲਾ ਤੋਂ ਵਾਇਆ ਜਲੰਧਰ, ਨਕੋਦਰ ਤੋਂ ਸੁਲਤਾਨਪੁਰ ਲੋਧੀ ਜਾ ਰਹੇ ਸਨ। ਮਲਸੀਆਂ ਵਿਖੇ ਜਾਮ ਲੱਗਾ ਹੋਣ ਕਾਰਨ ਗੱਡੀਆਂ ਪਿੰਡਾਂ ਵੱਲ ਪਾ ਲਈਆਂ। ਜਦੋਂ ਪਿੰਡ ਰੂਪੇਵਾਲ ਵਿਚ ਦੀ ਲੰਘਣ ਲੱਗੇ ਤਾਂ ਉਸ ਸਮੇਂ 11:15 ਵਜੇ ਦੇ ਕਰੀਬ ਪਿੰਡ ਵਿਚੋਂ ਕਾਫੀ ਕਾਂਗਰਸੀ ਵਰਕਰਾਂ, ਜਿਨ੍ਹਾਂ ਦੀ ਅਗਵਾਈ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਕੀਤੀ ਜਾ ਰਹੀ ਸੀ, ਨੇ ਗੱਡੀਆਂ ਤੇ ਟਰੈਕਟਰ ਅੱਗੇ ਲਾ ਕੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਗੱਡੀ ਨੂੰ ਰੋਕ ਲਿਆ। ਗਗਨਦੀਪ ਅਰੋੜਾ ਨੇ ਦੱਸਿਆ ਕਿ ਉਸਦੀ ਜਿਪਸੀ ਦੀ ਚਾਬੀ ਵੀ ਖਿੱਚ ਲਈ ਤੇ ਜਦੋਂ ਮੁਲਾਜ਼ਮਾਂ ਨੇ ਕਾਂਗਰਸੀ ਵਰਕਰਾਂ ਨੂੰ ਅਜਿਹਾ ਕਰਨ ਤੋ ਰੋਕਿਆ ਤਾਂ ਉਹ ਮੁਲਾਜ਼ਮਾਂ ਨਾਲ ਲੜ੍ਹਨ ਲੱਗ ਪਏ ਤੇ ਸਰਕਾਰੀ ਡਿਊਟੀ ਕਰਨ ਤੋਂ ਰੋਕਿਆ।

Leave a Reply

Your email address will not be published.

Back to top button