
ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ। ਪੁਲਿਸ ਨੇ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ।