
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ ਸੀ ਕਿ ਇਜਲਾਸ ਦੌਰਾਨ ਜੀ.ਐਸ.ਟੀ., ਪਰਾਲੀ ਅਤੇ ਬਿਜਲੀ ਵਰਗੇ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ।