ਅੰਮ੍ਰਿਤਸਰ ਦੇ ਵਿਚ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਹੰਗਾਮਾ ਉਮੀਦਵਾਰੀ ਨੂੰ ਲੈ ਕੇ ਹੋਇਆ। ਜਾਣਕਾਰੀ ਮੁਤਾਬਿਕ, ਕਾਂਗਰਸ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ ਵਿਚ ਅੰਮ੍ਰਿਤਸਰ ਵਿਚ ਮੀਟਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਹੀ ਓਪੀ ਸੋਨੀ ਅਤੇ ਗੁਰਜੀਤ ਔਜਲਾ ਦੇ ਸਮਰਥਕਾਂ ਵਿਚਾਲੇ ਹੰਗਾਮਾ ਹੋ ਗਿਆ। ਦੋਵਾਂ ਦੇ ਸਮਰਥਕਾਂ ਨੇ ਇਕ ਦੂਜੇ ਖਿਲਾਫ ਨਾਅਰੇਬਾਜੀ ਕੀਤੀ। ਦਰਅਸਲ, ਓਪੀ ਸੋਨੀ ਦੇ ਸਮਰਥਕ ਕਹਿ ਰਹੇ ਸਨ ਕਿ, ਇਸ ਵਾਰ ਸੋਨੀ ਨੂੰ ਉਮੀਦਵਾਰ ਬਣਾਇਆ ਜਾਵੇ, ਜਦੋਂਕਿ ਗੁਰਜੀਤ ਔਜਲਾ ਦੇ ਸਮਰਥਕ ਕਹਿ ਰਹੇ ਸਨ ਕਿ, ਉਨ੍ਹਾਂ ਔਜਲਾ ਸੰਸਦ ਵਿਚ ਪੰਜਾਬ ਸਮੇਤ ਅੰਮ੍ਰਿਤਸਰ ਦੀ ਅਵਾਜ ਬੁਲੰਦੀ ਦੇ ਨਾਲ ਚੁਕਦੇ ਹਨ, ਇਸ ਲਈ ਔਜਲਾ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ। ਇਸ ਮੀਟਿੰਗ ਵਿਚ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਵੀ ਪੁੱਜੇ ਹੋਏ ਸਨ।
ਦਰਅਸਲ ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਕੁਝ ਸਮੇਂ ਬਾਅਦ ਹੋਣ ਜਾ ਰਹੀਆਂ ਹਨ ਅਤੇ ਉਸ ਤੋਂ ਪਹਿਲਾਂ ਅਲੱਗ ਅਲੱਗ ਪ੍ਰਭਾਰੀ ਆਪਣੇ ਆਪਣੇ ਹਲਕਿਆਂ ਵਿੱਚ ਜਾ ਕੇ ਲੋਕਾਂ ਦੇ ਅਤੇ ਖਾਸ ਤੌਰ ਤੇ ਵੋਟਰਾਂ ਦੇ ਦਿਲਾਂ ਨੂੰ ਟਟੋਲਦੇ ਹੋਏ ਨਜ਼ਰ ਆ ਰਹੇ ਹਨ।
ਇਸੇ ਲੜੀ ਦੇ ਤਹਿਤ ਅੱਜ ਅੰਮ੍ਰਿਤਸਰ ਦੇ ਵਿੱਚ ਵੀ ਕਾਂਗਰਸ ਪਾਰਟੀ ਦੇ ਪੰਜਾਬ ਦੇ ਇੰਚਾਰਜ ਦਵਿੰਦਰ ਯਾਦਵ ਅੰਮ੍ਰਿਤਸਰ ਦੇ ਕਾਂਗਰਸ ਪਾਰਟੀ ਦੇ ਦਿਹਾਤੀ ਦਫਤਰ ਵਿੱਚ ਪਹੁੰਚੇ ਜਿੱਥੇ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਸਮਰਥਕਾਂ ਦੇ ਵਿੱਚ ਤਿੱਖੀ ਨੋਕ ਤੋਂ ਵੇਖਣ ਨੂੰ ਮਿਲੀ। ਜਿਸ ਤੋਂ ਬਾਅਦ ਸੁਰਜੀਤ ਸਿੰਘ ਔਜਲਾ ਵੱਲੋਂ ਅਤੇ ਓਮ ਪ੍ਰਕਾਸ਼ ਸੋਨੀ ਵੱਲੋਂ ਆਪਣੇ ਸਮਰਥਕਾਂ ਨੂੰ ਸ਼ਾਂਤੀ ਬਣਾਏ ਰੱਖਣ ਲਈ ਅਪੀਲ ਵੀ ਕੀਤੀ ਗਈ।