
ਪੰਜਾਬ ‘ਚ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਭਾਵੇਂ ਖੁਦ ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਕਰੀਬੀ ਸਮਝਦੇ ਹੋਣ ਪਰ ਕਾਂਗਰਸ ਹਾਈਕਮਾਂਡ ਦੀਆਂ ਨਜ਼ਰਾਂ ‘ਚ ਉਨ੍ਹਾਂ ਦਾ ਕੱਦ ਅਜੇ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲੋਂ ਘੱਟ ਹੈ। ਦਰਅਸਲ ਜਲੰਧਰ ਲੋਕ ਸਭਾ ਉਪ ਚੋਣ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਤਿਆਰ ਕਰ ਲਈ ਹੈ। ਜਿਸ ‘ਚ ਚੰਨੀ ਨੂੰ 6ਵੇਂ ਅਤੇ ਸਿੱਧੂ ਨੂੰ 8ਵੇਂ ਨੰਬਰ ‘ਤੇ ਰੱਖਿਆ ਗਿਆ ਹੈ।
ਇੱਥੋਂ ਤੱਕ ਕਿ ਸਿੱਧੂ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਤੋਂ ਵੀ ਪਿੱਛੇ ਹਨ। ਰੰਧਾਵਾ ਨੂੰ ਹਾਈਕਮਾਂਡ ਨੇ 5ਵੇਂ ਨੰਬਰ ‘ਤੇ ਰੱਖਿਆ ਹੈ। ਅੰਬਿਕਾ ਸੋਨੀ, ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਰੰਧਾਵਾ ਨੂੰ ਇਸ ਸੂਚੀ ‘ਚ ਟਾਪ 5 ‘ਚ ਸ਼ਾਮਲ ਕੀਤਾ ਗਿਆ ਹੈ।