
ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਸਮਰਾਲਾ ਦੇ ਪਿੰਡ ਬੋਂਦਲੀ ਵਿਖੇ ਪਹਿਲੀ ਵਰਕਰ ਕਨਵੈਨਸ਼ਨ ਕਰਵਾਈ ਜਾ ਰਹੀ ਹੈ ਜਿਸ ਨੂੰ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾਅਰਜਨ ਖੜਗੇ ਸਮੇਤ ਹੋਰ ਲੀਡਰ ਸੰਬੋਧਨ ਕਰਨਗੇ। ਪਰ ਇਸ ਕਨਵੈਨਸ਼ਨ ਲਈ ਕਾਂਗਰਸ ਦੇ ਸਟਾਰ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੱਦਾ ਪੱਤਰ ਨਹੀਂ ਭੇਜਿਆ ਗਿਆ।