politicalPunjab

ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਿਮਰਜੀਤ ਮਾਨ ਨੂੰ ਦਿੱਤੀ ਚੇਤਾਵਨੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਰਮ ਖਿਆਲੀ ਲੀਡਰਸ਼ਿਪ ਦੇ ਇੱਕ ਹਿੱਸੇ ਵੱਲੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਿਨ੍ਹਾਂ ਨੇ ਹਾਲ ਹੀ ਵਿੱਚ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ, ਸਮੇਤ ਇਨ੍ਹਾਂ ਆਗੂਆਂ ਵੱਲੋਂ 15 ਅਗਸਤ ਨੂੰ ਆਪਣੇ ਘਰਾਂ ਵਿੱਚ ਕੌਮੀ ਤਿਰੰਗਾ ਲਹਿਰਾਉਣ ਦੀ ਬਜਾਏ ਕੇਸਰੀ ਝੰਡੇ ਲਾਉਣ ਦੇ ਦਿੱਤੇ ਗਏ ਸੱਦੇ ’ਤੇ ਪ੍ਰਤੀਕਰਮ ਦਿੰਦਿਆਂ, ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਪੱਸ਼ਟ ਤੌਰ ‘ਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਤਿਰੰਗਾ ਸਾਡਾ ਰਾਸ਼ਟਰੀ ਚਿੰਨ੍ਹ ਹੈ ਅਤੇ ਹਰ ਭਾਰਤੀ ਨੂੰ ਇਸਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ‘ਤੇ ਕੇਸਰੀ ਝੰਡੇ ਲਗਾਉਣ ਤੋਂ ਕੋਈ ਨਹੀਂ ਰੋਕਦਾ ਅਤੇ ਹਰ ਕਿਸੇ ਨੂੰ ਖਾਲਸਾ ਪੰਥ ਦੀ ਮਹਾਨਤਾ ਦੇ ਪ੍ਰਤੀਕ ਕੇਸਰੀ ਰੰਗ ‘ਤੇ ਮਾਣ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਤਿਰੰਗਾ ਭਾਰਤ ਦੀ ਆਜ਼ਾਦੀ ਦਾ ਰਾਸ਼ਟਰੀ ਪ੍ਰਤੀਕ ਹੈ ਅਤੇ ਇਸਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗੇ ਦੀ ਇੱਜ਼ਤ ਦੀ ਰਾਖੀ ਲਈ ਹਜ਼ਾਰਾਂ ਲੋਕਾਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬੀਆਂ ਅਤੇ ਸਿੱਖਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਜੋ ਲੋਕ ਇਸਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੇ ਹਨ।

Leave a Reply

Your email address will not be published.

Back to top button