
ਰਾਣਾ ਗੁਰਜੀਤ ਦੇ ਭਤੀਜੇ ਹਰਜੀਤ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹਾਜ਼ਰੀ ਵਿਚ ‘ਆਪ’ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਈ ਕਾਂਗਰਸੀ ਤੇ ਦੂਜੀਆਂ ਪਾਰਟੀਆਂ ਦੇ ਆਗੂ ਆਪ ਵਿਚ ਸ਼ਾਮਲ ਹੋ ਗਏ ਹਨ।