
ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਦਿੱਤੇ ਜਾ ਰਹੇ ਅਸਤੀਫ਼ਿਆਂ ਦੀ ਲੜੀ ਵਿਚ ਹੀ ਅੱਜ ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਪਾਰਟੀ ਦੀ ਮੁੱਖੀ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫੇ ਵਿਚ ਪਰਿਵਾਰਕ ਰੁਝੇਵਿਆਂ ਦਾ ਜ਼ਿਕਰ ਕਰਦੇ ਹੋਏ ਰਾਣੀ ਸੋਢੀ ਨੇ ਕਿਹਾ ਕੇ ਉਹ ਇਸ ਅਹੁਦੇ ਨੂੰ ਛੱਡ ਰਹੀ ਹੈ।