
Bet on the trio of Channi-Rana-Singla, Congress prepares Punjab Fateh Master Plan, Bet on the trio of Channi-Rana-Singla
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਅਜੇ ਤੋਂ ਹੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮਸ਼ਹੂਰ ਚੋਣ ਰਣਨੀਤੀਕਾਰ ਸੁਨੀਲ ਕਾਨੂਗੋਲੂ ਨੇ ਹਾਲ ਹੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਪੰਜਾਬ ਚੋਣਾਂ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਪ੍ਰੈਜ਼ੈਂਟੇਸ਼ਨ ਦਿੱਤੀ ਹੈ। ਇਸ ਰਿਪੋਰਟ ਵਿੱਚ ਪਾਰਟੀ ਦੀ ਅੰਦਰੂਨੀ ਗੁੱਟਬੰਦੀ ਖ਼ਤਮ ਕਰਨ ਅਤੇ ਚੋਣਾਂ ਜਿੱਤਣ ਲਈ ਕਈ ਅਹਿਮ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ।
ਵਿਅਕਤੀਗਤ ਚਿਹਰੇ ਦੀ ਬਜਾਏ ਕੇਂਦਰੀ ਲੀਡਰਸ਼ਿਪ ‘ਤੇ ਫੋਕਸ
ਕਾਨੂਗੋਲੂ ਦੀ ਰਿਪੋਰਟ ਮੁਤਾਬਕ ਕਾਂਗਰਸ ਨੂੰ ਇਹ ਸੰਦੇਸ਼ ਦੇਣਾ ਚਾਹੀਦਾ ਹੈ ਕਿ ਪਾਰਟੀ ਕਿਸੇ ਇੱਕ ਸਥਾਨਕ ਆਗੂ ਦੇ ਇਰਦ-ਗਿਰਦ ਨਹੀਂ, ਸਗੋਂ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਚੋਣ ਲੜੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਕਦਮ ਨਾਲ ਸੂਬਾ ਇਕਾਈ ਵਿੱਚ ਚੱਲ ਰਹੀ ਗੁੱਟਬੰਦੀ ਨੂੰ ਠੱਲ੍ਹ ਪਵੇਗੀ। ਰਿਪੋਰਟ ਵਿੱਚ ਸੂਬੇ ਦੇ ਸਾਰੇ ਵੱਡੇ ਆਗੂਆਂ ਦੀ ਭੂਮਿਕਾ ਹੁਣੇ ਤੋਂ ਤੈਅ ਕਰਨ ਦੀ ਸਲਾਹ ਦਿੱਤੀ ਗਈ ਹੈ।
ਤਿੰਨ ਦਿੱਗਜਾਂ ਦਾ ਸਾਥ ਅਤੇ ਵੱਖ-ਵੱਖ ਜ਼ਿੰਮੇਵਾਰੀਆਂ
ਰਿਪੋਰਟ ਵਿੱਚ ਪੰਜਾਬ ਦੇ ਤਿੰਨ ਪ੍ਰਮੁੱਖ ਆਗੂਆਂ ਦਾ ਇੱਕ ਸ਼ਕਤੀਸ਼ਾਲੀ ‘ਕੌਂਬੋ’ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਭੂਮਿਕਾਵਾਂ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ:
ਰਾਣਾ ਗੁਰਜੀਤ ਸਿੰਘ: ਉਨ੍ਹਾਂ ਨੂੰ ਆਪਣੀ ਅਤੇ ਆਪਣੇ ਬੇਟੇ ਦੀ ਸੀਟ ਤੋਂ ਇਲਾਵਾ ਆਲੇ-ਦੁਆਲੇ ਦੀਆਂ 15 ਤੋਂ 20 ਸੀਟਾਂ ਜਿਤਾਉਣ ਦੀ ਜ਼ਿੰਮੇਵਾਰੀ ਦੇਣ ਦੀ ਗੱਲ ਕਹੀ ਗਈ ਹੈ। ਰਿਪੋਰਟ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਰਾਣਾ ਗੁਰਜੀਤ ਨੂੰ ਖਹਿਰਾ ਨਾਲ ਚੱਲ ਰਹੇ ਵਿਵਾਦ ਨੂੰ ਪਿੱਛੇ ਛੱਡ ਕੇ ਪਾਰਟੀ ਹਿੱਤ ਵਿੱਚ ਕੰਮ ਕਰਨਾ ਹੋਵੇਗਾ।
ਚਰਨਜੀਤ ਸਿੰਘ ਚੰਨੀ: ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦਾ ਸਭ ਤੋਂ ਵੱਡਾ ‘ਐਸੇਟ’ (ਸੰਪੱਤੀ) ਅਤੇ ‘ਕਰਾਊਡ ਪੁੱਲਰ’ (ਭੀੜ ਇਕੱਠੀ ਕਰਨ ਵਾਲਾ ਆਗੂ) ਦੱਸਿਆ ਗਿਆ ਹੈ। ਉਨ੍ਹਾਂ ਨੂੰ ਜਲੰਧਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੀਟਾਂ ਦੀ ਸਿੱਧੀ ਜ਼ਿੰਮੇਵਾਰੀ ਲੈਣ ਲਈ ਕਿਹਾ ਗਿਆ ਹੈ। ਕਾਨੂਗੋਲੂ ਅਨੁਸਾਰ ਚੰਨੀ ਲਗਭਗ 20 ਸੀਟਾਂ ‘ਤੇ ਆਪਣਾ ਪ੍ਰਭਾਵ ਪਾ ਸਕਦੇ ਹਨ।











