
ਵਿਜੀਲੈਂਸ ਵਿਭਾਗ ਦੀ ਟੀਮ ਨੇ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਕਾਨੂੰਗੋ ਨੂੰ 10,000 ਰੁਪਏ ਦੀ ਰਿਸ਼ਵਤ ਸਮੇਤ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ. ਮਨਜਿੰਦਰ ਸਿੰਘ ਅਤੇ ਇੰਸਪੈਕਟਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਕਾਨੂੰਗੋ ਓਮ ਪ੍ਰਕਾਸ਼ ਨੇ ਕਿਸਾਨ ਨਰਿੰਦਰ ਸਿੰਘ ਅਤੇ ਅਜਾਇਬ ਸਿੰਘ ਵਾਸੀ ਚਾਹਲ ਕੋਲੋਂ ਨਿਸ਼ਾਨਦੇਹੀ ਦੀ ਰਿਪੋਰਟ ਦੇਣ ਲਈ 25,000 ਰੁਪਏ ਦੀ ਮੰਗ ਕੀਤੀ ਸੀ, ਜਿਨ੍ਹਾਂ ਦਾ 15,000 ਰੁਪਏ ‘ਚ ਤਹਿ ਹੋ ਗਿਆ ਸੀ।