ਕਾਨੂੰਗੋ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ
Kanungo commits suicide by shooting himself, atmosphere of terror in the city


ਸ਼੍ਰੀ ਮੁਕਤਸਰ ਸਾਹਿਬ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਿਡਵੇ ਕਾਲੋਨੀ ਗਲੀ ਨੰਬਰ 2 ਵਾਸੀ ਇੱਕ ਕਾਨੂੰਗੋ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਦੀ ਆਵਾਜ਼ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਸਦਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਚੱਕ ਬੀੜ ਸਰਕਾਰ ਦੇ ਕੋਲ ਮਿਡਵੇ ਕਾਲੋਨੀ ਗਲੀ ਨੰਬਰ 2 ਵਾਸੀ ਕੇਵਲਪ੍ਰੀਤ ਕੌਰ ਪਤਨੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਪਤੀ, ਕਾਨੂੰਗੋ ਜਸਵਿੰਦਰ ਸਿੰਘ (ਉਮਰ 35 ਸਾਲ), ਨੂੰ ਕੋਟਕਪੂਰਾ ਦੇ ਤਿੰਨ ਲੋਕ ਪੈਸਿਆਂ ਦੇ ਲੈਣ-ਦੇਣ ਕਾਰਨ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਅਕਸਰ ਪੈਸਿਆਂ ਦੀ ਮੰਗ ਕਰਦੇ ਰਹਿੰਦੇ ਸਨ। ਇਸ ਪ੍ਰੇਸ਼ਾਨੀ ਕਾਰਨ ਉਸ ਦੇ ਪਤੀ ਨੇ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ।

ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ‘ਤੇ ਇਮਰੋਜ਼ਪ੍ਰੀਤ ਸਿੰਘ ਵਾਸੀ ਦੇਵੀ ਲਾਲ ਰੋਡ ਕੋਟਕਪੂਰਾ, ਰਾਜਵਿੰਦਰ ਸਿੰਘ ਉਰਫ ਲਾਟੂ ਵਾਸੀ ਕੋਟਕਪੂਰਾ ਅਤੇ ਪਾਲਾ ਵਾਸੀ ਕੋਟਕਪੂਰਾ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਫਿਲਹਾਲ ਸਾਰੇ ਦੋਸ਼ੀ ਪੁਲਿਸ ਦੀ ਪਕੜ ਤੋਂ ਬਾਹਰ ਹਨ। ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੂੰ ਇੱਕ ਸੁਸਾਈਡ ਨੋਟ ਮਿਲਿਆ ਹੈ
