ਕਾਰ ਅਤੇ ਮੌਟਰ ਸਾਈਕਲ ਦੀ ਭਿਆਨਕ ਟੱਕਰ ਵਿੱਚ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਦੀ ਮੌਤ
ਨਵਾਂਸ਼ਹਿਰ(ਜਤਿੰਦਰ ਪਾਲ ਸਿੰਘ ਕਲੇਰ )
ਚੰਡੀਗੜ੍ਹ-ਜਲੰਧਰ ਮੁੱਖ ਮਾਰਗ ‘ਤੇ ਕਸਬਾ ਜਾਡਲਾ ਨੇੜੇ ਪਿੰਡ ਨਈਮਜਾਰਾ ਕੋਲ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ‘ਚ ਘਬਰਾਹਟ ਇਕ ਔਰਤ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਵੱਲੋਂ ਕਾਰ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਅਨੁਸਾਰ ਚੰਡੀਗੜ੍ਹ ਦੇ ਸੈਕਟਰ 38 ਸੀ ਦਾ ਰਹਿਣ ਵਾਲਾ ਰਵਿੰਦਰ ਪਾਲ ਸਿੰਘ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ।
ਇਸ ਦੌਰਾਨ ਉਸ ਦੀ ਕ੍ਰੇਟਾ ਕਾਰ (ਸੀਐਚ01ਬੀਐਚ-0220) ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਈ। ਚਸ਼ਮਦੀਦਾਂ ਅਨੁਸਾਰ ਮੋਟਰਸਾਈਕਲ ਸਵਾਰ ਉਲਟ ਦਿਸ਼ਾ ਵਿੱਚ ਜਾ ਰਿਹਾ ਸੀ ਅਤੇ ਇਸ ਕਾਰਨ ਟੱਕਰ ਹੋ ਗਈ ਅਤੇ ਕਾਰ ਵਿੱਚ ਸਵਾਰ ਰਵਿੰਦਰ ਪਾਸ ਸਿੰਘ ਅਤੇ ਉਸ ਦੀ ਮਾਤਾ ਹਰਮਿੰਦਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮੋਟਰਸਾਈਕਲ ‘ਤੇ ਸਵਾਰ ਦੋਵੇਂ ਪ੍ਰਵਾਸੀ ਮਜ਼ਦੂਰਾਂ ਦੀ ਵੀ ਮੌਤ ਹੋ ਗਈ। ਇਸ ਤੋਂ ਇਲਾਵਾ ਕਾਰ ਵਿੱਚ ਸਵਾਰ ਰਵਿੰਦਰਪਾਲ ਸਿੰਘ ਦੀ ਪਤਨੀ ਇੰਦਰਪ੍ਰੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਂਚ ਅਧਿਕਾਰੀ ਸੁਭਾਸ਼ ਕੁਮਾਰ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੋਟਰਸਾਈਕਲ ਸਵਾਰ ਦਾ ਕਸੂਰ ਪਾਇਆ ਜਾ ਰਿਹਾ ਹੈ ਅਤੇ ਬਾਕੀ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਪਰਵਾਸੀ ਮਜ਼ਦੂਰ ਹਨ ਅਤੇ ਇਹ ਕਿੱਥੋਂ ਦੇ ਰਹਿਣ ਵਾਲੇ ਹਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।