ਪਾਕਿਸਤਾਨ ਵਿੱਚ ਕਾਲਜ ਦੀਆਂ ਕਰੀਬ 5500 ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਮਿਲਣ ਦੀ ਘਟਨਾ ਨੇ ਹਲਚਲ ਮਚਾ ਦਿੱਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਨੂੰ ਦੁਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸੈਕਸ ਸਕੈਂਡਲ ਦੱਸਿਆ ਜਾ ਰਿਹਾ ਹੈ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਇਸਲਾਮੀਆ ਯੂਨੀਵਰਸਿਟੀ ‘ਚ ਛਾਪੇਮਾਰੀ ਦੌਰਾਨ ਕਰੀਬ 5500 ਅਸ਼ਲੀਲ ਵੀਡੀਓ ਸਾਹਮਣੇ ਆਏ ਹਨ। ਪੁਲੀਸ ਅਨੁਸਾਰ ਪ੍ਰੋਫੈਸਰਾਂ ਦਾ ਇੱਕ ਗਰੋਹ ਇੱਥੇ ਵਿਦਿਆਰਥੀਆਂ ਨੂੰ ਨਸ਼ਾ ਵੇਚਦਾ ਸੀ। ਪੁਲਿਸ ਦਾ ਦਾਅਵਾ ਹੈ ਕਿ ਇੱਥੇ ਪੜ੍ਹਦੀਆਂ ਵਿਦਿਆਰਥਣਾਂ ਨੂੰ ਪਹਿਲਾਂ ਨਸ਼ੇ ਦਾ ਆਦੀ ਬਣਾਇਆ ਜਾਂਦਾ ਸੀ, ਫਿਰ ਅਸ਼ਲੀਲ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਤੋਂ ਜੋ ਮਰਜ਼ੀ ਕਰਵਾਉਂਦਾ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਉੱਚ ਸਿੱਖਿਆ ਕਮਿਸ਼ਨ ਨੇ ਇਸਲਾਮੀਆ ਯੂਨੀਵਰਸਿਟੀ ਬਹਾਵਲਪੁਰ ਮਾਮਲੇ ਦੀ ਜਾਂਚ ਲਈ ਉੱਚ-ਪਾਵਰ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 22 ਜੁਲਾਈ ਨੂੰ ਯੂਨੀਵਰਸਿਟੀ ਵਿੱਚ ਛਾਪਾ ਮਾਰਿਆ ਸੀ। ਯੂਨੀਵਰਸਿਟੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਸੰਸਥਾ ਅਤੇ ਵਿਦਿਆਰਥੀਆਂ ਵਿਰੁੱਧ ਸਾਜ਼ਿਸ਼ ਹੈ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਸਾਡਾ ਨਿਸ਼ਾਨਾ ਨਹੀਂ ਹੈ, ਅਸੀਂ ਨਸ਼ਾ ਤਸਕਰਾਂ ਨੂੰ ਫੜਨਾ ਚਾਹੁੰਦੇ ਹਾਂ।