
16 ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਰੱਖੇ ਗਏ ਘਿਰਾਓ ਦੇ ਪ੍ਰੋਗਰਾਮ ਦੇ ਸੰਬੰਧ ਵਿਚ ਅੱਜ ਵੱਡੇ ਤੜਕੇ ਭਾਕਿਯੂ ਆਜ਼ਾਦ ਦੇ ਸੂਬਾ ਕਮੇਟੀ ਆਗੂ ਜਸਵਿੰਦਰ ਸਿੰਘ ਲੋਂਗੋਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੋਂਗੋਵਾਲ ਵਿਖੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਝੜਪ ਤੋਂ ਬਾਅਦ ਸਥਿਤੀ ਅਤਿ ਸਵੇਂਦਨਸ਼ੀਲ ਬਣ ਗਈ ਹੈ। ਇਸ ਘਟਨਾ ਦੌਰਾਨ ਲੌਂਗੋਵਾਲ ਚ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਮੁਠਭੇੜ ਚ ਇਕ ਕਿਸਾਨ ਦੀ ਮੌਤ ਹੋ ਗਈ ਹੈ ਜਦਕਿ ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੁਲਿਸ ਇੰਸਪੈਕਟਰ ਸਮੇਤ ਦਰਜਨਾਂ ਵਿਅਕਤੀ ਜ਼ਖ਼ਮੀ ਹੋ ਗਏ ਹਨ।