ਕਿਸਾਨਾਂ ਤੇ ਹੋਰ ਰਹੇ ਤਸ਼ੱਦਦ ਦਾ ਮੁੱਦਾ UK ਸੰਸਦ ‘ਚ ਗੂੰਜਿਆ, MP ਢੇਸੀ ਨੇ ਨੌਜਵਾਨ ਦੀ ਮੌਤ ਦਾ ਮਾਮਲਾ ਚੁੱਕਿਆ
The issue of torture on farmers echoed in the UK Parliament, MP Dhesi took up the matter of the death of the youth.

ਕਿਸਾਨ ਪੰਜਾਬ-ਹਰਿਆਣਾ ਦੀਆਂ ਹੱਦਾਂ ਤੇ ਬੈਠਕੇ ਦਿੱਲੀ ਜਾਣ ਲਈ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ ਕਈ ਮੀਟਿੰਗਾਂ ਹੋ ਚੁੱਕੀਆਂ ਹਨ।ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਇਸ ਦੌਰਾਨ ਕਿਸਾਨ ਅਤੇ ਹਰਿਆਣ ਪੁਲਿਸ ਵਿਚਾਲੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਝੜਪ ਹੋ ਗਈ। ਇਸ ਝੜਪ ਵਿਚਾਲੇ ਇੱਕ ਕਿਸਾਨ ਦੀ ਮੌਤ ਵੀ ਹੋ ਗਈ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਗੋਲ਼ੀ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਸੀ, ਪਰ ਹਰਿਆਣਾ ਪ੍ਰਸ਼ਾਸਨ ਇਸ ਗੱਲ ਤੋਂ ਇਨਕਾਰ ਕਰ ਰਿਹਾ ਹੈ।
ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਕਿਸਾਨਾ ਦਾ ਮੁੱਦਾ ਵਿਦੇਸ਼ ਵਿੱਚ ਗੂੰਜਿਆ ਹੈ। ਕਿਸਾਨਾਂ ਤੇ ਹੋਰ ਰਹੇ ਤਸ਼ੱਦਦ ਦਾ ਮੁੱਦਾ ਬ੍ਰਿਟੇਨ ਦੀ ਸੰਸਦ ‘ਚ ਗੂੰਜਿਆ ਹੈ। ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਚੁੱਕਿਆ ਹੈ। ਤਨਮਨਜੀਤ ਸਿੰਘ ਨੇ ਪਾਰਲੀਮੈਟ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੇ ਮੈਨੂੰ ਪੱਤਰ ਲਿਖ ਕੇ ਭਾਰਤ ‘ਚ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਕਥਿਤ ਤੌਰ ‘ਤੇ ਬੁੱਧਵਾਰ ਨੂੰ ਪੁਲਿਸ ਮੁਕਾਬਲੇ ‘ਚ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦਾ ਕਾਰਨ ਗੋਲ਼ੀ ਲੱਗਣਾ ਹੈ। ਪੰਜਾਬ ਦੇ ਸਿਹਤ ਮੰਤਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਟਵਿੱਟਰ ਨੇ ਮੰਨਿਆ ਹੈ ਕਿ ਭਾਰਤ ‘ਚ ਉਸ ਨੂੰ ਕੁਝ ਖਾਸ ਪੋਸਟ ਤੇ ਅਕਾਊਂਟ ਹਟਾਉਣ ਲਈ ਕਿਹਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਚਾਹੁੰਦੀ ਹੈ