PoliticsPunjab

ਕਿਸਾਨਾਂ ਦੇ ਹੱਕ ‘ਚ ਪੰਜਾਬ ਭਾਜਪਾ ਆਗੂ ਵਲੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

: This BJP leader of Punjab announced the resignation of Punjab BJP leader in favor of farmers

ਕਿਸਾਨਾਂ ਦਾ ਮਸਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਤੇ ਦੇਸ਼ ਪ੍ਰਦੇਸ਼ ਚੋਂਂ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਹੋ ਰਹੀ ਹੈ। ਹੁਣ ਮਰਹੂਮ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਬੱਬੂ ਨੇ ਐਲਾਨ ਕੀਤਾ ਹੈ ਕਿ ਜੇਕਰ ਇਕ ਹਫਤੇ ਦੇ ਅੰਦਰ ਅੰਦਰ ਕਿਸਾਨਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਉਹ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦੇਣਗੇ।

: This BJP leader of Punjab announced the resignation of Punjab BJP leader in favor of farmers

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਆਗੂ ਨੇ ਕਿਹਾ ਕਿ ਜਦੋਂ ਪਿਛਲੀ ਵਾਰ ਕਿਸਾਨ ਮੋਰਚਾ ਅਰੰਭ ਹੋਇਆ ਸੀ ਤਾਂ ਉਸ ਸਮੇ ਭਾਜਪਾ ਦੇ ਨਾਲ ਕੋਈ ਮੇਲ ਜੋਲ ਨਹੀ ਕਰ ਰਿਹਾ ਸੀ ਤਾਂ ਉਸ ਔਖੇ ਸਮੇ ਉਨ੍ਹਾਂ ਭਾਜਪਾ ਵਿਚ ਸ਼ਾਮਲ ਹੋ ਕੇ ਕਿਸਾਨਾਂ ਦੇ ਮਸਲੇ ਹੱਲ ਕਰਾਉਣ ਲਈ ਹੰਭਲਾ ਮਾਰਿਆ ਪਰ ਅਫਸੋਸ ਭਾਜਪਾ ਸਰਕਾਰ ਨੇ ਆਪਣੀਆਂ ਕਹੀਆਂ ਗੱਲਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਿਸ ਦੇ ਫਲਸਰੂਪ ਦੁਬਾਰਾ ਫਿਰ ਕਿਸਾਨਾਂ ਵਲੋਂ ਮੋਰਚਾ ਲਗਾ ਦਿੱਤਾ ਗਿਆ। ਪਰ ਜਿਸ ਤਰ੍ਹਾਂ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨਾਲ ਗਲਤ ਵਰਤਾਊ ਕੀਤਾ ਜਾ ਰਿਹਾ ਹੈ ਉਸ ਨੂੰ ਦੇਖਦਿਆਂ ਮੈਂ ਕਿਸਾਨਾਂ ਦੇ ਨਾਲ ਹਾਂ ਤੇ ਜੇਕਰ ਇਕ ਹਫਤੇ ਦੇ ਅੰਦਰ ਕੇਂਦਰ ਸਰਕਾਰ ਨੇ ਇਸ ਦਾ ਹੱਲ ਨਾ ਕੱਢਿਆ ਤਾਂ ਮੈਂ ਭਾਜਪਾ ਤੋਂ ਅਸਤੀਫਾ ਦੇ ਦੇਵਾਂਗਾ।

Back to top button