ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਹ ਵੀਡੀਓ ਬਠਿੰਡਾ ਦੇ ਪਿੰਡ ਨੇਹੀਆਂਵਾਲਾ ਦੀ ਦੱਸੀ ਜਾ ਰਹੀ ਹੈ। ਸੂਬੇ ਭਰ ਵਿੱਚ ਬੀਤੇ ਕਈ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲੇ ਲਾਗਤਾਰ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬਣਾਈ ਗਈ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ।
ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਾ ਦਿੱਤੀ ਅਤੇ ਫਿਰ ਉਸ ਨੂੰ ਮੌਕੇ ਤੋਂ ਛੱਡ ਦਿੱਤਾ।