ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਰੇਲਵੇ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ 86 ਕੇਸ ਵਾਪਸ ਲੈ ਲਏ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਇਕ ਲਿਖਿਤ ਉਤਰ ‘ਚ ਇਹ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲੇ ਨੇ ਕਿਸਾਨਾਂ ‘ਤੇ ਦਰਜ ਮਾਮਲੇ ਵਾਪਸ ਲੈਣ ‘ਤੇ ਸਹਿਮਤੀ ਜਤਾਈ ਹੈ। ਰੇਲਵੇ ਦੇ ਕੰਮ ‘ਚ ਰੁਕਾਵਟ ਪਾਉਣ ‘ਤੇ ਕੇਸ ਦਰਜ ਕੀਤੇ ਗਏ ਸਨ।
ਨਿਊਨਤਮ ਸਮਰਥਨ ਮੁੱਲ ਦੇ ਸਵਾਲ ‘ਤੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਕੁਦਰਤੀ ਖੇਤੀ ਨੂੰ ਵਧਾਵਾ ਦੇਣ, ਐਮਐਸਪੀ ਨੂੰ ਅਧਿਕ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਜੁਲਾਈ ‘ਚ ਕਮੇਟੀ ਗਠਿਤ ਕੀਤੀ ਸੀ, ਕਮੇਟੀ ਦੀਆਂ ਬੈਠਕਾਂ ਲਗਾਤਾਰ ਹੋ ਰਹੀਆਂ ਹਨ। ਕਿਸਾਨਾਂ ਨੂੰ ਰਾਹਤ ‘ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਲੀ ਸ਼ਰਮਾ ਨੇ ਪੀਐਮ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ