
ਜਲੰਧਰ / ਐਚ ਐਸ ਚਾਵਲਾ / ਐਸ ਐਸ ਚਾਹਲ
ਕੱਲ ਨੂੰ ਜਲੰਧਰ-ਫਗਵਾੜਾ ਹਾਈਵੇਅ ‘ਤੇ ਜਾਮ ਨਹੀਂ ਲੱਗੇਗਾ। ਕਿਸਾਨਾਂ ਨੇ ਹਾਈਵੇਅ ’ਤੇ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬੁੱਧਵਾਰ ਨੂੰ ਜਲੰਧਰ ਪੁੱਜੇ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਗੱਲਬਾਤ ਕਰਵਾ ਕੇ 3 ਅਕਤੂਬਰ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਗੰਨੇ ਦੇ ਭਾਅ ਅਤੇ ਬਕਾਏ ਨੂੰ ਲੈ ਕੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਸੀ ।