ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਵਾਹਨਾਂ ਲਈ ਫਰੀ ਕੀਤਾ
ਰਾਹੋ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਲੁਧਿਆਣਾ ‘ਚ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਵਾਹਨਾਂ ਲਈ ਟੋਲ ਫ੍ਰੀ ਕਰ ਦਿੱਤਾ ਹੈ। ਇਹ ਰੋਸ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਚੜੂਨੀ ਅਤੇ ਰਾਹੋਂ ਰੋਡ ਸੰਘਰਸ਼ ਯੂਨੀਅਨ ਵੱਲੋਂ ਕੀਤਾ ਜਾ ਰਿਹਾ ਹੈ।
ਕਿਸਾਨਾਂ ਦੇ ਹਾਈਵੇਅ ’ਤੇ ਹੋਣ ਕਾਰਨ ਵਾਹਨ ਚਾਲਕਾਂ ਨੂੰ ਲੰਘਣ ’ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀ ਹੜਤਾਲ ਕਾਰਨ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ’ਚ ਪੁਲੀਸ ਫੋਰਸ ਵੀ ਮੌਜੂਦ ਹੈ।