Punjab

ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਟਰਾਲੀਆਂ ‘ਚ ਘਰੇਲੂ ਹਰ ਸਹੂਲਤਾਂ ਸਮੇਤ ਵਸਾਇਆ ਪਿੰਡ,ਅੱਜ ਹੋਵੇਗਾ ਆਰ-ਪਾਰ ਦਾ ਫੈਸਲਾ

Farmers built a village in trolleys on the Shambhu border with all household facilities, the decision will be made today.

ਅੰਦੋਲਨ ਲਈ ਟਰੈਕਟਰ ਲੈ ਕੇ ਆਏ ਕਿਸਾਨਾਂ ਨੇ ਇੱਥੇ ਪੂਰਾ ਬੰਦੋਬਸਤ ਕਰ ਲਿਆ ਹੈ। ਪੰਜ ਦਿਨਾਂ ਤੋਂ ਖੜ੍ਹੇ ਕਿਸਾਨਾਂ ਲਈ ਮੋਡੀਫਾਈਡ ਟਰੈਕਟਰ-ਟਰਾਲੀਆਂ ਵਿੱਚ ਬੈੱਡਰੂਮਾਂ ਦੇ ਨਾਲ-ਨਾਲ ਰਿਹਾਇਸ਼ ਅਤੇ ਖਾਣ-ਪੀਣ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ।

 

ਜਿੱਥੇ ਨਵੇਂ ਰੂਪਾਂ ਵਿੱਚ ਸਜੀਆਂ ਟਰਾਲੀਆਂ ਪੇਂਡੂ ਝਲਕ ਪੇਸ਼ ਕਰ ਰਹੀਆਂ ਹਨ। ਇਸ ਦੇ ਨਾਲ ਹੀ ਜੀਵਨ ਸ਼ੈਲੀ ਵਿੱਚ ਵੀ ਆਪਸੀ ਸਾਂਝ ਨਜ਼ਰ ਆਉਂਦੀ ਹੈ। ਘੱਟੋ-ਘੱਟ 15 ਹਜ਼ਾਰ ਕਿਸਾਨ ਇੱਕ ਹਜ਼ਾਰ ਤੋਂ ਵੱਧ ਰੰਗਦਾਰ ਟਰੈਕਟਰਾਂ ਨਾਲ ਸ਼ੰਭੂ ਸਰਹੱਦ ‘ਤੇ ਧਰਨੇ ਵਾਲੀ ਥਾਂ ‘ਤੇ ਪਹੁੰਚ ਗਏ ਹਨ।

ਬੈੱਡਰੂਮ ਸਿਰਫ ਟਰੈਕਟਰਾਂ ਵਿੱਚ ਬਣਾਇਆ ਗਿਆ ਹੈ। ਸਟੋਰੇਜ ਸਪੇਸ ਦੇ ਨਾਲ ਇੱਕ ਰਸੋਈ ਵੀ ਹੈ। ਕੁਝ ਟਰੈਕਟਰ ਅਤੇ ਟਰਾਲੀਆਂ ਹਨ ਜੋ ਕੂਲਰ, ਏਸੀ, ਟੀਵੀ ਅਤੇ ਫਰਿੱਜ ਨਾਲ ਲੈਸ ਹਨ। ਹਰ ਟਰਾਲੀ ਵਿੱਚ ਬਲਬ ਵੀ ਲਗਾਇਆ ਹੋਇਆ ਹੈ। ਇਸ ਨੂੰ ਚਲਾਉਣ ਲਈ ਟਰੈਕਟਰ ਵਿੱਚ ਹੀ ਜਨਰੇਟਰ ਫਿੱਟ ਕੀਤਾ ਗਿਆ ਹੈ।

ਕੀ ਹਨ ਕਿਸਾਨਾਂ ਦੀਆਂ ਮੰਗਾਂ

ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ

ਲੈਂਡ ਐਕੁਈਜ਼ੀਸ਼ਨ ਐਕਟ 2013 ਨੂੰ ਕੌਮੀ ਪੱਧਰ ‘ਤੇ ਲਾਗੂ ਕਰਨਾ, ਜ਼ਮੀਨ ਐਕੁਆਇਰ ਕਰਨ ਬਾਰੇ ਕਿਸਾਨ ਦੀ ਲਿਖਤੀ ਸਹਿਮਤੀ ਅਤੇ ਕੁਲੈਕਟਰ ਰੇਟ ਤੋਂ ਚਾਰ ਗੁਣਾ ਭਾਅ ਦੇਣਾ

ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨਾ

ਮਨਰੇਗਾ ਨੂੰ ਖੇਤੀ ਨਾਲ ਜੋੜਨਾ ਅਤੇ 700 ਰੁਪਏ ਦੀ ਦਿਹਾੜੀ ਮੁਤਾਬਕ ਸਾਲ ਵਿੱਚ 200 ਦਿਨ ਦੇ ਰੁਜ਼ਗਾਰ ਦੀ ਗਾਰੰਟੀ

ਕਿਸਾਨਾਂ ਅਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ

ਲਖੀਮਪੁਰ ਖੀਰੀ ਕਾਂਡ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ

2020-21 ਦੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰ ਵਿੱਚੋਂ ਇੱਕ ਜੀਅ ਨੂੰ ਸਰਕਾਰੀ ਨੌਕਰੀ

ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ

ਨਕਲੀ ਕੀਟਨਾਸ਼ਕਾਂ, ਖਾਦਾਂ ਅਤੇ ਬੀਜ ਬਣਾਉਣ ਵਾਲੀਆਂ ਕੰਪਨੀਆਂ ਤੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਪ੍ਰਬੰਧ

ਹਲਦੀ, ਮਿਰਚਾਂ ਅਤੇ ਹੋਰ ਮਸਾਲਿਆਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਮਿਸ਼ਨ ਸਥਾਪਨਾ ਕਰਨਾ ਸ਼ਾਮਲ ਹਨ।

Back to top button