

ਕਿਸਾਨਾਂ ਨੇ ਅੱਜ ਤੋਂ 10 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ਿਆਂ ’ਤੇ ਧਰਨੇ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਪੰਜਾਬ ਭਰ ਦੇ ਟੋਲ ਪਲਾਜ਼ਿਆਂ ’ਤੇ ਧਰਨਾ ਦੇ ਕੇ ਲੋਕਾਂ ਲਈ ਟੋਲ ਪਲਾਜ਼ਿਆਂ ਨੂੰ ਫਰੀ ਕਰਵਾਉਣਗੀਆਂ।

ਦਰਅਸਲ ‘ਚ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਚੱਲ ਰਿਹਾ ਡੀਸੀ ਦਫ਼ਤਰਾਂ ਅੱਗੇ ਪੱਕਾ ਧਰਨਾ ਹੁਣ 15 ਦਸੰਬਰ ਤੋਂ ਟੋਲ ਪਲਾਜ਼ਿਆਂ ’ਤੇ ਸ਼ਿਫਟ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ 15 ਜਨਵਰੀ ਤੱਕ ਜਾਰੀ ਰਹੇਗਾ। ਪੰਧੇਰ ਨੇ ਕਿਹਾ ਕਿ ਉਹ ਟੋਲ ਪਲਾਜ਼ਾ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਇਕ ਮਹੀਨੇ ਦੀ ਤਨਖਾਹ ਦੇਣ ਦਾ ਵਾਅਦਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਟੋਲ ਪਲਾਜ਼ਿਆਂ ਨੂੰ ਫਰੀ ਕਰਵਾਉਣਗੀਆਂ। ਇਹ ਧਰਨਾ ਇੱਕ ਮਹੀਨੇ ਤੱਕ ਦਿਨ ਰਾਤ ਜਾਰੀ ਰਹੇਗਾ।
