India

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ‘ਬਲੈਕ ਡੇਅ’! ਕਿਸਾਨਾਂ ਆਗੂਆਂ ‘ਤੇ NSA ਦੀ ਕਾਰਵਾਈ ਸ਼ੁਰੂ, ਹੋਣਗੇ ਖਾਤੇ ਸੀਲ ਤੇ ਜਾਇਦਾਦ ਜ਼ਬਤ

Farmers today across the country 'Black Day'!

ਖਨੌਰੀ ਸਰਹੱਦ ‘ਤੇ 21 ਸਾਲਾ ਨੌਜਵਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ ‘ਚ ਅੱਜ ਦੇਸ਼ ਭਰ ਦੇ ਕਿਸਾਨ ਕਾਲਾ ਦਿਵਸ ਮਨਾਉਣਗੇ। ਇਹ ਫੈਸਲਾ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਵਿੱਚ 100 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੇ ਨਾਲ ਹੀ 26 ਫਰਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਤੇ 14 ਮਾਰਚ ਨੂੰ ਦਿੱਲੀ ਵਿੱਚ ਮਹਾਂਪੰਚਾਇਤ ਕਰਨ ਲਈ ਸਹਿਮਤੀ ਪ੍ਰਗਟਾਈ।

ਦੂਜੇ ਪਾਸੇ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਦੇਰ ਰਾਤ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਵੱਲੋਂ ਹੀ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ।

ਅੰਬਾਲਾ ਪੁਲਿਸ ਨੇ ਟਵਿੱਟਰ ‘ਤੇ ਜਾਣਕਾਰੀ ਦਿੱਤੀ ਕਿ ਐਨਐਸਏ ਤਹਿਤ ਕਿਸਾਨ ਜਥੇਬੰਦੀਆਂ ਦੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਅੰਦੋਲਨ ਦੌਰਾਨ ਹੋਏ ਸਰਕਾਰੀ ਜਾਇਦਾਦ ਦੇ ਨੁਕਸਾਨ ਦੀ ਭਰਪਾਈ ਅੰਦੋਲਨਕਾਰੀਆਂ ਦੇ ਬੈਂਕ ਖਾਤੇ ਜ਼ਬਤ ਕਰਕੇ ਅਤੇ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਕੇ ਕੀਤੀ ਜਾਵੇਗੀ।

ਅੰਬਾਲਾ ਪੁਲਿਸ ਨੇ ਨੋਟਿਸ ਜਾਰੀ ਕੀਤਾ ਹੈ

ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਮੈਂਬਰ ਅਮਰਜੀਤ ਸਿੰਘ ਮੋਹਰੀ ਦੇ ਘਰ ਪੁਲੀਸ ਵੱਲੋਂ ਨੋਟਿਸ ਚਿਪਕਾਇਆ ਗਿਆ ਹੈ। ਇਹ ਨੋਟਿਸ ਐਸਪੀ ਅੰਬਾਲਾ ਵੱਲੋਂ ਜਾਰੀ ਕੀਤਾ ਗਿਆ ਹੈ।

Back to top button