
ਤਰਨਤਾਰਨ ਜ਼ਿਲ੍ਹੇ ਦੇ ਕਈ ਕਿਸਾਨਾਂ ਦੇ ਚੈੱਕ ਬਾਊਂਸ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਪੰਜਾਬ ਅਤੇ ਹਰਿਆਣਾ ਦੇ 712 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇ ਚੈੱਕ ਦਿੱਤੇ ਸਨ ਤੇ ਤਰਨਤਾਰਨ ਦੇ ਕਿਸਾਨਾਂ ਦੇ ਇਹੀ ਚੈੱਕ ਬਾਊਂਸ ਹੋਏ ਹਨ। ਕਿਸਾਨਾਂ ਨੇ ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਨੂੰ ਵੀ ਸ਼ਿਕਾਇਤ ਪੱਤਰ ਭੇਜ ਕੇ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ।