IndiaJalandhar

ਕਿਸਾਨ ਅੰਦੋਲਨ ‘ਤੇ ਹਾਈਕੋਰਟ ਦਾ ਸਰਕਾਰ ਨੂੰ ਝਟਕਾ, ਕਿਸਾਨਾਂ ‘ਤੇ ਅੰਨੇਵਾਹ ਸੁਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ, ਨੌਜਵਾਨ ਦੀ ਗੋਲੀ ਲਗਣ ਨਾਲ ਮੌਤ, ਕਈ ਕਿਸਾਨ ਜਖਮੀ

Tear gas shells are being fired indiscriminately on farmers on Shambhu, Khanuri border, a young farmer died due to bullet injury, many farmers were injured.

ਯੂਪੀ ਦੇ ਕਿਸਾਨਾਂ ਵੀ ਖਿੱਚੀ ਤਿਆਰੀ…ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਸਾਨ ਅੰਦੋਲਨ ਤੇ ਸੁਰੱਖਿਆ ਬਾਰੇ ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ ਹੈ, ਹਾਈਕੋਰਟ ਦੀ ਨਹੀਂ।

ਦਰਅਸਲ ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਹੈਵੀ ਮਸ਼ੀਨਰੀ ਲਿਆਉਣ ਤੇ ਸੂਬੇ ਦੀ ਹੱਦ ਉਪਰ ਵੱਡੀ ਗਿਣਤੀ ਕਿਸਾਨ ਇਕੱਠੇ ਹੋਣ ਦੇ ਮੁੱਦੇ ਨੂੰ ਹਾਈਕੋਰਟ ਕੋਲ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਲਈ ਕਿਹਾ ਸੀ। ਹਾਈਕੋਰਟ ਨੇ ਇਸ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਹਲਚਲ ਤੇਜ਼ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਫੋਰਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਾਲਾਤ ਕਾਫੀ ਤਣਾਅ ਵਾਲੇ ਬਣੇ ਹੋਏ ਹਨ । ਖਨੌਰੀ ਬਾਰਡਰ ਉਤੇ ਵੀ ਡਰੋਨ ਹਵਾ ਵਿਚ ਘੁੰਮ ਰਹੇ ਹਨ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਤਸਦੀਕ ਕੀਤੀ ਹੈ ਕਿ ਪੰਜਾਬ-ਹਰਿਆਣਾ ਖਨੋਰੀ ਸਰਹੱਦ ‘ਤੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ।

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਪੁਸ਼ਟੀ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਕਥਿਤ ਤੌਰ ‘ਤੇ ਗੋਲੀ ਵੱਜਣ ਕਾਰਨ 24 ਸਾਲਾ ਸ਼ੁਭ ਕਰਨ ਸਿੰਘ ਦੀ ਮੌਤ ਹੋ ਗਈ ਹੈ।

ਇਧਰ ਕਿਸਾਨਾਂ ਨੇ ਵੀ ਪਤੰਗ ਉਡਾ ਦਿੱਤੇ ਹਨ। ਹਰਿਆਣਾ ਦੇ ਨਾਲ ਹੀ ਦਿੱਲੀ ਵਿੱਚ ਵੀ ਸਖਤੀ ਕਰ ਦਿੱਤੀ ਗਈ ਹੈ। ਕਿਸਾਨਾਂ ਦੇ ਕੂਚ ਨੂੰ ਵੇਖਦਿਆਂ ਦਿੱਲੀ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਪੰਜਾਬ ਤੇ ਹਰਿਆਣਾ ਤੋਂ ਬਾਅਦ ਹੁਣ ਹੁਣ ਉੱਤਰ ਪ੍ਰਦੇਸ਼ ਵਿੱਚ ਵੀ ਕਿਸਾਨ ਅੰਦੋਲਨ ਮਘ ਗਿਆ ਹੈ। ਸੀਨੀਅਰ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਲੰਮਾ ਚੱਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨੀ ਹੀ ਵੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਸਾਡੀ ਮੀਟਿੰਗ ਹੈ। ਇਸ ਵਿੱਚ ਅਸੀਂ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਬਾਰੇ ਫੈਸਲਾ ਲਵਾਂਗੇ।

Back to top button