
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sanghrsh Committee) ਵੱਲੋਂ ਕਿਸਾਨ ਆਗੂ ਪਰਮਜੀਤ ਸਿੰਘ ਭੱਲਾ ਦੀ ਅਗਵਾਈ ਵਿਚ ਟਾਂਡਾ ਵਿਖੇ ਰੇਲ ਟ੍ਰੈਕ ਜਾਮ (Train wheel jam) ਕਰਕੇ ਪੰਜਾਬ ਅਤੇ ਕੇਂਦਰ ਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

ਜਿੱਥੇ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੱਜ ਕੇ ਪ੍ਰਦਰਸ਼ਨ ਕਰਕੇ ਭੜਾਸ ਕੱਢੀ ਉੱਥੇ ਹੀ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕਾਰਨ ਰੇਲ ਯਾਤਰੀ ਪਰੇਸ਼ਾਨ ਨਜ਼ਰ (Passengers upset ) ਆਏ।

ਕਿਸਾਨ ਆਗੂਆਂ ਨੇ ਗੱਲ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਨੇ ਪਹਿਲਾਂ ਵੀ ਕੇਂਦਰ ਵੱਲੋਂ ਲਿਆਂਦੇ ਗਏ ਤਿੰਨੋਂ ਕਾਲੇ ਕਾਨੂੰਨ ਰੱਦ ਕਰਾਉਣ ਲਈ ਬਹੁਤ ਲੰਮਾ ਸੰਘਰਸ਼ ਲੜਿਆ ਹੈ ਅਤੇ ਕੇਂਦਰ ਵੱਲੋਂ ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਤੋਂ ਬਾਅਦ ਜੋ ਕਿਸਾਨਾਂ ਦੇ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਤੇ ਦੁਬਾਰਾ ਗੌਰ ਨਹੀਂ ਕੀਤਾ ਗਿਆ ਜਿਸ ਕਾਰਨ ਕਿਸਾਨਾਂ ਨੂੰ ਮੁੜ ਸੰਘਰਸ਼ ਕਰਨ ਦੀ ਨੌਬਤ ਆਈ ਹੈ।