PunjabIndia

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, GIN-

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਐਤਵਾਰ ਨੂੰ ਦਿੱਲੀ ਪੁਲਿਸ ਨੇ ਦੇਸ਼ ‘ਚ ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ ‘ਚ ਹਿੱਸਾ ਲੈਣ ਲਈ ਰਾਸ਼ਟਰੀ ਰਾਜਧਾਨੀ ‘ਚ ਦਾਖ਼ਲ ਹੁੰਦੇ ਸਮੇਂ ਹਿਰਾਸਤ ‘ਚ ਲੈ ਲਿਆ। ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਾਕੇਸ਼ ਟਿਕੈਤ ਨੂੰ ਗਾਜ਼ੀਪੁਰ ‘ਚ ਉਦੋਂ ਰੋਕਿਆ ਗਿਆ, ਜਦੋਂ ਉਹ ਜੰਤਰ-ਮੰਤਰ ਜਾ ਰਹੇ ਸਨ।

ਉਨ੍ਹਾਂ ਕਿਹਾ,”ਇਸ ਤੋਂ ਬਾਅਦ, ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ ਅਤੇ ਮਧੁ ਵਿਹਾਰ ਪੁਲਸ ਥਾਣੇ ਲਿਜਾਇਆ ਗਿਆ, ਜਿੱਥੇ ਪੁਲਸ ਨੇ ਉਨ੍ਹਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਵਾਪਸ ਜਾਣ ਦੀ ਅਪੀਲ ਕੀਤੀ।” ਭਾਰਤੀ ਕਿਸਾਨ ਸੰਘ (ਬੀ.ਕੇ.ਯੂ.) ਦੇ ਰਾਸ਼ਟਰੀ ਬੁਲਾਰੇ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਇਕ ਪ੍ਰਮੁੱਖ ਚਿਹਰੇ ਟਿਕੈਤ ਨੇ ਦੋਸ਼ ਲਗਾਇਆ ਕਿ ਦਿੱਲੀ ਪੁਲਸ ਕੇਂਦਰ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਹੈ।

ਟਿਕੈਤ ਨੇ ਟਵੀਟ ਕਰ ਕੇ ਕਿਹਾ,”ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਦਿੱਲੀ ਪੁਲਸ ਕਿਸਾਨਾਂ ਦੀ ਆਵਾਜ਼ ਦਬਾ ਨਹੀਂ ਸਕੀ। ਇਹ ਗ੍ਰਿਫ਼ਤਾਰੀ ਇਕ ਨਵੀਂ ਕ੍ਰਾਂਤੀ ਲਿਆਏਗੀ। ਇਹ ਸੰਘਰਸ਼ ਅੰਤਿਮ ਸਾਹ ਤੱਕ ਜਾਰੀ ਰਹੇਗਾ। ਨਾ ਰੁਕਾਂਗਾ, ਨਾ ਥਕਾਂਗਾ, ਨਾ ਝੁਕਾਂਗੇ।” ਦਿੱਲੀ ਦ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਗੋਪਾਲ ਰਾਏ ਨੇ ਟਿਕੈਤ ਦੀ ਹਿਰਾਸਤ ਦੀ ਨਿੰਦਾ ਕੀਤੀ।

ਬੀ. ਕੇ. ਯੂ. ਸਿੱਧੂਪੁਰ ਦੀ ਅਗਵਾਈ 'ਚ ਦਿੱਲੀ ਲਈ ਰਵਾਨਾ ਹੋਇਆ ਕਿਸਾਨਾਂ ਦਾ ਜੱਥਾ ,ਮੰਗਾਂ ਨੂੰ ਲੈ ਕੇ ਦਿੱਤਾ ਜਾਵੇਗਾ ਧਰਨਾ

 ਦਿੱਲੀ ਲਈ ਰਵਾਨਾ ਹੋਇਆ ਕਿਸਾਨਾਂ ਦਾ ਜੱਥਾ ,ਮੰਗਾਂ ਨੂੰ ਲੈ ਕੇ ਦਿੱਤਾ ਜਾਵੇਗਾ ਧਰਨਾ

ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ, ਬਿਜਲੀ ਸੋਧ ਬਿੱਲ 2022, ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਮੰਨ ਲਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਅਗਸਤ ਨੂੰ ਜੰਤਰ ਮੰਤਰ ਤੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਾਮਲ ਹੋਣ ਲਈ ਸੈਂਕੜਿਆਂ ਦੀ ਤਾਦਾਦ ਵਿੱਚ ਇਕੱਤਰ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਅਤੇ ਵਰਕਰ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਏ।

 

ਰੇਲਵੇ ਸਟੇਸ਼ਨ ‘ਤੇ ਇਕੱਤਰ ਹੋਏ ਬੀਕੇਯੂ ਸਿੱਧੂਪੁਰ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਨੇ ਕਿਹਾ ਕਿ ਗੈਰ-ਸਿਆਸੀ ਸੰਯੁਕਤ ਮੋਰਚੇ ਵੱਲੋਂ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਦੇਣ ਦਾ ਸੱਦਾ ਦਿੱਤਾ ਗਿਆ ਸੀ ਕਿਉਂਕਿ ਇਹ ਦਿੱਲੀ ਅੰਦੋਲਨ ਮੁਲਤਵੀ ਕਰਨ ਮੌਕੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਹਾਲੇ ਤੱਕ ਬਕਾਇਆ ਪਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਮਾਨਸਾ ਤੋਂ ਬੀਕੇਯੂ ਸਿੱਧੂਪੁਰ ਦੀ ਅਗਵਾਈ ਵਿੱਚ ਕਰੀਬ ਇੱਕ ਹਜ਼ਾਰ ਕਿਸਾਨਾਂ ਅਤੇ ਔਰਤਾਂ ਦਾ ਜਥਾ ਦਿੱਲੀ ਲਈ ਰਵਾਨਾ ਹੋ ਰਿਹਾ ਹੈ।

Leave a Reply

Your email address will not be published.

Back to top button