India
ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਦਿਨ ਚੜ੍ਹਦੇ ਹੀ ਵੱਡਾ ਐਲਾਨ
Farmer leader Rakesh Tikait's big announcement as the day dawns

ਹਰਿਆਣਾ ਦੀਆਂ ਸਰਹੱਦਾਂ ਉਤੇ ‘ਦਿੱਲੀ ਕੂਚ’ ਪ੍ਰੋਗਰਾਮ ਦੇ ਪਹਿਲੇ ਦਿਨ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਅਤੇ ਟਕਰਾਅ ਵਾਲਾ ਬਣਿਆ ਰਿਹਾ। ਹਰਿਆਣਾ ਪੁਲਿਸ ਨੇ ਹੰਝੂ ਗੈਸ ਦੇ ਇੰਨੇ ਗੋਲੇ ਬਰਸਾਏ ਕਿ ਪੰਜਾਬ-ਹਰਿਆਣਾ ਸਰਹੱਦ ’ਤੇ ਪੂਰਾ ਦਿਨ ਧੂੰਏਂ ਦਾ ਗੁਬਾਰ ਛਾਇਆ ਰਿਹਾ।
ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਪੁਲਿਸ ਨੇ ਉਸ ਵਕਤ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਦੋਂ ਉਹ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਦੋਵੇਂ ਬਾਰਡਰਾਂ ’ਤੇ ਕਿਸਾਨਾਂ ਨੂੰ ਪਾਣੀ ਦੀਆਂ ਬੁਛਾੜਾਂ ਤੇ ਰਬੜ ਦੀਆਂ ਗੋਲੀਆਂ ਵੀ ਝੱਲਣੀਆਂ ਪਈਆਂ ਤੇ ਖਨੌਰੀ ਸੀਮਾ ’ਤੇ ਹਰਿਆਣਾ ਪੁਲਿਸ ਨਾਲ ਝੜਪਾਂ ਵੀ ਹੋਈਆਂ।
ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ‘ਦਿੱਲੀ ਚੱਲੋ’ ਦੇ ਪ੍ਰੋਗਰਾਮ ਬਾਰੇ ਕੋਈ ਸੱਦਾ ਨਹੀਂ ਭੇਜਿਆ ਗਿਆ ਪਰ ਜੇ ਸਰਕਾਰ ਨੇ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਕੀਤਾ ਤਾਂ ਉਨ੍ਹਾਂ ਲਈ ਦਿੱਲੀ ਦੂਰ ਨਹੀਂ ਹੈ।