ChandigarhPunjab

ਕਿਸਾਨ ਜਥੇਬੰਦੀਆਂ ਦਾ ਆਪ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ, ਮੰਤਰੀਆਂ ਦੇ ਘਿਰਾਓ ਐਲਾਨ

 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫ਼ਤਰ ਵਿੱਖੇ ਆਪਣੇ ਮੰਗ ਪੱਤਰ ਦਿੰਦਿਆ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਦੀਆਂ ਪਿਛਲੇ ਸਮੇਂ ਤੋਂ ਕਈ ਮੰਗਾਂ ਚਲਦੀਆਂ ਆ ਰਹੀਆਂ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਡੀਸੀ ਅਤੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾ ਰਿਹਾ ਹੈ।

Back to top button