ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ ਨੌਂ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਨੇ ਅੰਦੋਲਨ ਨੂੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਆਖਿਆ ਹੈ ਕਿ ਜਿਸ ਦਿਨ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠਾਂਗੇ, ਉਸ ਦਿਨ ਤੋਂ ਅਸੀਂ ਸਰਕਾਰ ਨੂੰ 10 ਦਿਨ ਦਾ ਸਮਾਂ ਦੇਵਾਂਗੇ। ਜੇਕਰ ਕੋਈ ਹੱਲ ਲੱਭਿਆ ਤਾਂ ਠੀਕ ਹੈ, ਨਹੀਂ ਤਾਂ 6 ਦਸੰਬਰ ਨੂੰ ਦਿੱਲੀ ਕੂਚ ਕੀਤਾ ਜਾਵੇਗਾ।