PoliticsPunjab

ਕੇਂਦਰੀ ਮੰਤਰੀ ਸ਼ੇਖਾਵਤ ਨੇ ਸੂਰੀ ਦੇ ਕਤਲ ‘ਤੇ ‘ਆਪ’ ਦੀ ਮਿਲੀਭੁਗਤ ‘ਤੇ ਚੁੱਕੇ ਸਵਾਲ

 ਚੰਡੀਗੜ੍ਹ, / ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸਦੇ ਆਗੂਆਂ ਦੀ ‘ਅਪਰਾਧਿਕ ਅਤੇ ਮਿਲੀਭੁਗਤ ਵਾਲੀ ਚੁੱਪੀ’ ’ਤੇ ਸਵਾਲ ਉਠਾਏ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਮਾਮਲੇ ’ਤੇ ਚੁੱਪੀ ਮਿਲੀਭੁਗਤ ਦੇ ਬਰਾਬਰ ਹੈ।  ਉਨ੍ਹਾਂ ਜ਼ਿਕਰ ਕੀਤਾ ਕਿ ਕਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਨੇ ਇਸ ਘਟਨਾ ‘ਤੇ ਅਪਰਾਧਿਕ ਚੁੱਪ ਧਾਰੀ ਰੱਖੀ ਹੈ, ਜਿਸ ਤੋਂ ਉਨ੍ਹਾਂ ਨੂੰ ਹਿੱਲ ਜਾਣਾ ਚਾਹੀਦਾ ਸੀ।
ਸ਼ੇਖਾਵਤ ਨੇ ਅੰਮ੍ਰਿਤਸਰ ਵਿੱਚ ਸੂਰੀ ਦੀ ਬੇਰਹਿਮੀ ਨਾਲ ਹੱਤਿਆ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਅੱਤਵਾਦੀ ਗਤੀਵਿਧੀ ਹੈ।  ਇਸ ਨਾਲ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਪੰਜਾਬ ਵਿਚ 1980-90 ਦੇ ਕਾਲੇ ਦਿਨਾਂ ਨੂੰ ਮੁੜ ਯਾਦ ਕਰਾ ਦਿੱਤਾ ਹੈ।
ਇਸ ਕਤਲ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਸ਼ੇਖਾਵਤ ਨੇ ਕਿਹਾ ਕਿ ਬੁਰਾ ਹੋਣ ਦਾ ਡਰ ਸੀ ਤੇ ਬੁਰਾ ਹੋ ਰਿਹਾ ਹੈ,  ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਟਾਰਗੇਟ ਕਿਲਿੰਗ ਦਾ ਮਾਮਲਾ ਹੈ, ਜਿਸਦਾ ਮਕਸਦ ਨਾ ਸਿਰਫ ਸੂਬੇ ‘ਚ ਸ਼ਾਂਤੀ ਦਾ ਮਾਹੌਲ ਖਰਾਬ ਕਰਨਾ ਹੈ, ਸਗੋਂ ਲੋਕਾਂ ‘ਚ ਡਰ ਦੀ ਭਾਵਨਾ ਪੈਦਾ ਕਰਨਾ ਵੀ ਹੈ, ਜਿਸ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੈ | .
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦੇਸ਼ ਵਿਰੋਧੀ ਤਾਕਤਾਂ ਦੀਆਂ ਵੱਧ ਰਹੀਆਂ ਗਤੀਵਿਧੀਆਂ ਅਤੇ ਇਸ ਮਾਮਲੇ ‘ਤੇ ‘ਆਪ’ ਸਰਕਾਰ ਦੀ ਚੁੱਪੀ ਦੇ ਮੱਦੇਨਜ਼ਰ ਸੂਰੀ ਦਾ ਕਤਲ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ।  ਉਨ੍ਹਾਂ ‘ਆਪ’ ਲੀਡਰਸ਼ਿਪ ਨੂੰ ਕਿਹਾ ਕਿ ਤੁਹਾਡੀ ਚੁੱਪੀ ਤੁਹਾਡੀ ਮਿਲੀਭੁਗਤ ਦੇ ਬਰਾਬਰ ਹੈ ਅਤੇ ਸਾਡੇ ਕੋਲ ਇਸ ‘ਤੇ ਸ਼ੱਕ ਕਰਨ ਦਾ ਉਚਿਤ ਕਾਰਨ ਹੈ।
ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵੱਧ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਵੀ ਇਸ ਨਾਲ ਜੋੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਆਪਣੇ ਦੇਸ਼ ਵਿੱਚ ਅਜਿਹੀਆਂ ਹੱਤਿਆਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਪ੍ਰਚਾਰ ਨੂੰ ਰੋਕਣਾ ਚਾਹੀਦਾ ਹੈ, ਜਿਸ ਨਾਲ ਭਾਰਤ ਪ੍ਰਭਾਵਿਤ ਹੋ ਰਿਹਾ ਹੈ।

Related Articles

Leave a Reply

Your email address will not be published.

Back to top button