
ਲੁਧਿਆਣਾ ਪੁਲਿਸ ਨੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਅਤੇ ਕਾਂਗਰਸ ਦੇ ਸਾਬਕਾ ਯੁਵਾ ਮੁਖੀ ਰਾਜੀਵ ਰਾਜਾ ਨੂੰ ਇੱਕ ਵਪਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਪਤ ਰੱਖੀ ਗਈ ਹੈ। ਪੁਲਿਸ ਅਨੁਸਾਰ ਮਾਲ ਐਨਕਲੇਵ ਦੇ ਵਸਨੀਕ ਰਵੀਸ਼ ਗੁਪਤਾ ਨੂੰ ਪਿਛਲੇ ਕੁੱਝ ਦਿਨਾਂ ਤੋਂ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ‘ਤੇ ਲਗਾਤਾਰ ਫਿਰੌਤੀ ਲਈ ਕਾਲਾਂ ਅਤੇ ਸੁਨੇਹੇ ਆ ਰਹੇ ਸਨ। ਧਮਕੀ ਦੇਣ ਵਾਲੇ ਨੇ 30 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। Also Read – Share ਮਾਰਕੀਟ: ਇਨ੍ਹਾਂ ਕੰਪਨੀਆਂ ਦੇ ਸ਼ੇਅਰ ‘ਤੇ ਅੱਜ ਰੱਖੋ ਨਜ਼ਰ ਪੁਲਿਸ ਨੇ ਗੁਪਤਾ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 308(4) ਅਤੇ 351(2) ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਰਾਜੀਵ ਰਾਜਾ ਅਤੇ ਦੋ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ।