JalandharEducation

ਕੇਐਮਵੀ ਵਿੱਖੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਆਯੋਜਨ

ਕੇਐਮਵੀ ਵਿੱਖੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਆਯੋਜਨ

 JALANDHAR/ SS CHAHAL

ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਅੱਖਾਂ ਦੀ ਮੁਫ਼ਤ ਜਾਂਚ ਸੇਵਾਵਾਂ ਦਾ ਉਠਾਇਆ ਲਾਭ

ਭਾਰਤ ਦੀ ਵਿਰਾਸਤੀ ਅਤੇ ਆਟੋਨਾਮਸ ਸੰਸਥਾ ਕੰਨਿਆ ਮਹਾਂ ਵਿਦਿਆਲਾ, ਜਲੰਧਰ ਨੇ ਐਚਡੀਐਫਸੀ ਬੈਂਕ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ। ਇਸ ਕੈਂਪ ਦਾ ਆਯੋਜਨ ਸਟੂਡੈਂਟ ਵੈੱਲਫੇਅਰ ਡਿਪਾਰਟਮੈਂਟ ਅਤੇ ਰੈੱਡ ਰਿਬਨ ਕਲੱਬ ਦੁਆਰਾ ਕੀਤਾ ਗਿਆ। ਇਸ ਕੈਂਪ ਦੇ ਦੌਰਾਨ ਅਰੋੜਾ ਆਈ ਹਸਪਤਾਲ ਤੋਂ ਡਾ: ਵਿਜੇ ਲਕਸ਼ਮੀ ਆਪਣੀ ਟੀਮ ਸਮੇਤ ਚੈਕਅੱਪ ਲਈ ਆਏ ਅਤੇ ਹਸਪਤਾਲ ਦੇ ਸਟਾਫ਼ ਵੱਲੋਂ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਚੈਕਅੱਪ ਲਈ 250 ਤੋਂ ਵੱਧ ਵਿਦਿਆਰਥੀ ਆਏ ਅਤੇ ਇਸ ਦੌਰਾਨ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਐਨਕਾਂ ਬਦਲਣ ਦੀ ਸਲਾਹ ਦਿੱਤੀ ਗਈ ਅਤੇ ਕਈ ਵਿਦਿਆਰਥੀਆਂ ਨੂੰ ਐਨਕਾਂ ਲਗਾਉਣ ਲਈ ਵੀ ਕਿਹਾ ਗਿਆ। ਇਸ ਕੈਂਪ ਦੇ ਅੰਤਰਗਤ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਸੂਰਜ ਦੀਆਂ ਕਿਰਨਾਂ ਅਤੇ ਧੂੜ ਦੇ ਕਣ ਅੱਖਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਬਚਾਅ ਲਈ ਕੀਤੇ ਜਾਣ ਵਾਲੇ ਉਪਾਅ ਬਾਰੇ ਵੀ ਦੱਸਿਆ ਗਿਆ। ਵਿਦਿਆਲਾ ਪਿ੍ੰਸੀਪਲ ਪ੍ਰੋ: (ਡਾ.) ਅਤਿਮਾ ਸ਼ਰਮਾ ਦਿਵੇਦੀ ਨੇ ਇਸ ਕੈਂਪ ਦੇ ਸਫਲ ਆਯੋਜਨ ਲਈ ਡਾ: ਮਧੂਮੀਤ, ਡੀਨ ਸਟੂਡੈਂਟ ਵੈੱਲਫੇਅਰ ਅਤੇ ਡਾ: ਸ਼ਿਖਾ ਵਸ਼ਿਸ਼ਟ ਨੂੰ ਵੀ ਮੁਬਾਰਕਬਾਦ ਦਿੱਤੀ | ਮੈਡਮ ਪ੍ਰਿੰਸੀਪਲ ਨੇ ਦੱਸਿਆ ਕਿ ਕਾਲਜ ਵਿੱਚ ਵਿਦਿਆਰਥੀਆਂ ਦੇ ਸਿਹਤਮੰਦ ਵਿਕਾਸ ਲਈ ਸਮੇਂ-ਸਮੇਂ ‘ਤੇ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਕਿਉਂਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ।

Leave a Reply

Your email address will not be published.

Back to top button