
ਪਾਕਿਸਤਾਨ ਦੇ ਕਰਾਚੀ ‘ਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਪੁਲਿਸ ਹੈੱਡਕੁਆਰਟਰ ‘ਤੇ ਹਮਲਾ ਕੀਤਾ। ਇਸ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਅੰਕੜਾ ਵੀ ਵਧ ਸਕਦਾ ਹੈ। ਹਾਲਾਂਕਿ ਰਾਤ ਕਰੀਬ 10:35 ਵਜੇ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਿਸ ਹੈੱਡਕੁਆਰਟਰ ਨੂੰ ਅੱਤਵਾਦੀਆਂ ਤੋਂ ਖਾਲੀ ਕਰਵਾ ਲਿਆ। ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਅਤੇ ਇਮਾਰਤ ‘ਤੇ ਮੁੜ ਕਬਜ਼ਾ ਕਰ ਲਿਆ।
ਸਿੰਧ ਸਰਕਾਰ ਦੇ ਬੁਲਾਰੇ ਮੁਰਤਜ਼ਾ ਵਹਾਬ ਨੇ ਰਾਤ 10:42 ‘ਤੇ ਟਵਿੱਟਰ ‘ਤੇ ਲਿਖਿਆ, “ਮੈਂ ਹੁਣ ਪੁਸ਼ਟੀ ਕਰ ਸਕਦਾ ਹਾਂ ਕਿ ਕਰਾਚੀ ਪੁਲਿਸ ਦਫਤਰ (ਕੇ. ਪੀ. ਓ.) ਦੀ ਇਮਾਰਤ ਨੂੰ ਅੱਤਵਾਦੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਸਾਡੇ ਜਵਾਨਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ” ਜੀਓ ਨਿਊਜ਼ ਨਾਲ ਵੱਖਰੇ ਤੌਰ ‘ਤੇ ਗੱਲ ਕਰਦੇ ਹੋਏ ਉਨ੍ਹਾਂ ਨੇ ਦੁਹਰਾਇਆ। ਕਿ ਇਮਾਰਤ ਨੂੰ ਸੁਰੱਖਿਅਤ ਕੀਤਾ ਗਿਆ ਹੈ।