ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦੇ ਪੰਜਾਬ ਦੇ ਮੰਤਰੀ ਨੂੰ ਲੱਤਾਂ-ਬਾਹਾਂ ਤੋਂ ਫੜ੍ਹ ਚੁੱਕ ਕੇ ਲੈ ਗਈ ਦਿੱਲੀ ਪੁਲਿਸ, ਦੇਖੋ ਵੀਡੀਓ
Protesting the arrest of Kejriwal, the Punjab minister was taken by the legs and arms by the Delhi Police, see the video

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਲੀਡਰਾਂ ਵੱਲੋਂ ਦਿੱਲੀ ਵਿੱਚ ਜਾ ਕੇ ਇਸ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ। ਇਸ ਦੌਰਾਨ ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਮੌਕੇ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਹਰਜੋਤ ਸਿੰਘ ਬੈਂਸ ਸੜਕ ਉੱਤੇ ਬੈਠ ਕੇ ਪ੍ਰਦਰਸ਼ਨ ਕਰਨ ਲੱਗਦੇ ਹਨ ਤਾਂ ਇਸ ਦੌਰਾਨ ਦਿੱਲੀ ਪੁਲਿਸ ਉਨ੍ਹਾਂ ਨੂੰ ਲੱਤਾਂ ਤੇ ਬਾਹਾਂ ਤੋਂ ਘੜੀਸ ਕੇ ਲੈ ਜਾਂਦੇ ਹਨ। ਇਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਂਦਾ ਹੈ।
ਖਿੱਚਧੂਹ ਮੌਕੇ ਪਾਟੇ ਮੰਤਰੀ ਲਾਲਜੀਤ ਭੁੱਲਰ ਦੇ ਕੱਪੜੇ
ਇਧਰ, ਚੰਡੀਗੜ੍ਹ ਵਿਚ ਵੀ ਆਪ ਆਗੂਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ ਨੇ ਕਈ ਕੈਬਨਿਟ ਮੰਤਰੀਆਂ ਨੂੰ ਹਿਰਾਸਤ ਵਿਚ ਲਿਆ ਹੈ। ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ ਗਏ। ਪੁਲਿਸ ਨੇ ਉਨ੍ਹਾਂ ਨੂੰ ਘੜੀਸਿਆ ਹੈ ਅਤੇ ਡਾਂਗਾਂ ਨਾਲ ਕੁੱਟ-ਕੁੱਟ ਨੀਲ ਪਾ ਦਿੱਤੇ ਹਨ।
ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਦਾ ਆਇਆ ਪਹਿਲਾ ਬਿਆਨ,ਕਿਹਾ….
ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਈਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੋਰਟ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰਾ ਜੀਵਨ ਦੇਸ਼ ਨੂੰ ਸਮਰਪਿਤ ਹੈ। ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਰਾਊਜ਼ ਐਵਨਿਊ ਅਦਾਲਤ ਵਿੱਚ ਪੇਸ਼ ਕੀਤਾ।