ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਸਮੇਤ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਜਲਦੀ ਹੀ ਪਾਰਟੀ ਹਾਈਕਮਾਂਡ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗੀ। ਫਿਲਹਾਲ ਬੈਠਕ ‘ਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਦੇ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ ‘ਤੇ ਮੰਥਨ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਅਹਿਮ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਰਿੰਕੂ ਨੂੰ ਤਿਆਰੀ ਕਰਨ ਲਈ ਕਿਹਾ ਗਿਆ ਹੈ।