ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਸੋਮਵਾਰ ਤੋਂ ਇੰਟਰਨੈਟ ਮੀਡੀਆ ‘ਤੇ ਡੀਪੀ ਚੇਂਜ ਮੁਹਿੰਮ (DP Change Campaign) ਸ਼ੁਰੂ ਕੀਤੀ। ਆਪ ਆਪ ਦੇ ਸਾਰੇ ਸੰਸਦ ਮੈਂਬਰ, ਵਿਧਾਇਕ, ਕੌਂਸਲਰ, ਆਗੂ ਅਤੇ ਵਰਕਰ ਆਪਣੀ ਡੀਪੀ ਬਦਲ ਰਹੇ ਹਨ। ਕੈਬਨਿਟ ਮੰਤਰੀ ਆਤਿਸ਼ੀ ਨੇ ਵੀ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਕੇਜਰੀਵਾਲ ਦਾ ਸਮਰਥਨ ਕਰਦੇ ਹਨ, ਉਹ ਆਪਣੀ ਡੀਪੀ ਬਦਲ ਲੈਣ।
ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਪਣੇ ਐਕਸ ਅਕਾਊਂਟ ਉਤੇ ਆਪਣੀ ਡੀਪੀ ਬਦਲ ਲਈ ਹੈ। ਭਗਵੰਤ ਸਿੰਘ ਮਾਨ ਨੇ ‘ਮੋਦੀ ਦਾ ਸਭ ਤੋਂ ਵੱਡਾ ਡਰ- ਕੇਜਰੀਵਾਲ’ ਮੁਹਿੰਮ ਨੂੰ ਅੱਗੇ ਵਧਾਇਆ ਅਤੇ ਆਪਣੀ ਡੀਪੀ ਬਦਲ ਲਈ ਹੈ।
AAP ਅੱਜ PM ਦੀ ਰਿਹਾਇਸ਼ ਦਾ ਘਿਰਾਓ ਕਰੇਗੀ
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ (ਆਪ) ਮੰਗਲਵਾਰ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਨੇ ਡਾਇਵਰਸ਼ਨ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ।
‘ਆਪ’ ਆਗੂ ਅਤੇ ਵਰਕਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਭਾਜਪਾ ਵੀ ਆਈਟੀਓ ਵਿੱਚ ਮਾਰਚ ਕਰ ਸਕਦੀ ਹੈ। ਅਜਿਹੇ ‘ਚ ਟ੍ਰੈਫਿਕ Police ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿਚ ਲੋਕਾਂ ਨੂੰ ਕੁਝ ਸੜਕਾਂ ‘ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।