ਲੋਕ ਸਭਾ ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡਾ ਝਟਕਾ ਹੈ। ਅਜਿਹੇ ‘ਚ ਲੋਕ ਸਭਾ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਪਾਰਟੀ ਦੇ ਵੱਡੇ ਚਿਹਰਿਆਂ ਭਗਵੰਤ ਮਾਨ, ਆਤਿਸ਼ੀ, ਸੌਰਭ ਭਾਰਦਵਾਜ ‘ਤੇ ਆ ਜਾਵੇਗੀ। ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅੱਖਾਂ ਦਾ ਅਪਰੇਸ਼ਨ ਕਰਵਾਉਣ ਲਈ ਬਰਤਾਨੀਆ ਗਏ ਹਨ। ਅਜਿਹੇ ‘ਚ ਇਸ ਵਾਰ ਉਹ ਵੀ ਪੰਜਾਬ ‘ਚ ਚੋਣ ਪ੍ਰਚਾਰ ‘ਚ ਹਿੱਸਾ ਨਹੀਂ ਲੈ ਸਕਣਗੇ?
ਕੀ ਹੈ ਪੂਰਾ ਮਾਮਲਾ ?
ਈਡੀ ਨੇ ਦਾਅਵਾ ਕੀਤਾ ਹੈ ਕਿ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ। ਇਸ ਮਾਮਲੇ ‘ਚ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਅਤੇ ‘ਆਪ’ ਨੇਤਾ ਸੰਜੇ ਸਿੰਘ ਨਿਆਇਕ ਹਿਰਾਸਤ ‘ਚ ਹਨ। ਹਾਲਾਂਕਿ ਬਾਅਦ ਵਿੱਚ ਸ਼ਰਾਬ ਨੀਤੀ ਨੂੰ ਰੱਦ ਕਰ ਦਿੱਤਾ ਗਿਆ ਸੀ।