
ਦਿੱਲੀ ਵਿੱਚ ਚੋਣਾਂ ਨੂੰ ਲੈ ਕੇ ਜ਼ੋਰਦਾਰ ਚੋਣ ਪ੍ਰਚਾਰ ਜਾਰੀ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਹੋਰ ਮੰਤਰੀ ਅਤੇ ਵਿਧਾਇਕ ਵੀ ਆਪ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਹਨ। ਉੱਥੇ ਹੀ ਸੀਐਮ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ। ਜਿਸ ਨੂੰ ਲੈ ਕੇ ਸਮੇਂ ਸਿਰ ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਤੇ ਹੋਰ ਏਜੰਸੀਆਂ ਸੰਪਰਕ ਵਿੱਚ ਰਹਿੰਦੀਆਂ ਹਨ। ਇਸ ਵਿਚਾਲੇ ਇਹ ਖ਼ਬਰ ਸਾਹਮਣੇ ਆਈ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪੁਲਿਸ ਵਲੋਂ ਦਿੱਤੀ ਵਾਧੂ ਸੁਰੱਖਿਆ ਵਾਪਸ ਲੈ ਲਈ ਗਈ ਹੈ।
ਜ਼ਿਕਰਯੋਗ ਹੈ ਕਿ Z+ ਸੁਰੱਖਿਆ ਹਾਸਿਲ ਅਰਵਿੰਦ ਕੇਜਰੀਵਾਲ ਨੂੰ ਇਸ ਤੋਂ ਇਲਾਵਾ 63 ਹੋਰ ਸੁਰੱਖਿਆ ਕਰਮੀ, ਇੱਕ ਪਾਇਲਟ, ਇਸਕੋਰਟ ਟੀਮ, ਕਲੌਜ ਪ੍ਰੋਟੇਕਸ਼ਨ ਸਟਾਫ ਤੇ ਹੋਰ ਜਾਂਚ ਇਕਾਈਆਂ ਵੀ ਸ਼ਾਮਲ ਸਨ।