ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜਸਭਾ ਮੈਂਬਰ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਕੇਜਰੀਵਾਲ ਨੇ ਟਵੀਟ ਕਰ ਕੇ ਰਾਘਵ ਚੱਢਾ ਨੂੰ ਗ੍ਰਿਫਤਾਰ ਕਰਨ ਦਾ ਜ਼ਿਕਰ ਕੀਤਾ ਹੈ, ਟਵੀਟ ਵਿੱਚ ਕੇਜਰੀਵਾਲ ਨੇ ਲਿਖਿਆ ਹੈ ਕਿ ‘ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਅਸੀਂ ਸੁਣ ਰਹੇ ਹਾਂ ਕਿ ਇਹ ਲੋਕ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨਗੇ।
ਕਿਸ ਮਾਮਲੇ ‘ਚ ਉਹ ਕਰਨਗੇ ਅਤੇ ਕੀ ਇਲਜ਼ਾਮ ਲਗਾਉਣਗੇ, ਇਹ ਹੁਣ ਇਹ ਲੋਕ ਯੋਜਨਾ ਬਣਾ ਰਹੇ ਹਨ’।
ਦਸ ਦਈਏ ਕਿ ਇਸ ਤੋਂ ਪਹਿਲਾਂ ਅਸਾਮ ਦੇ ਮੁੱਖ ਮੰਤਰੀ ਡਾਕਟਰ ਹਿਮੰਤ ਬਿਸਵਾ ਸਰਮਾ ਦੀ ਪਤਨੀ ਰਿੰਕੀ ਭੂਯਾਨ ਸਰਮਾ ਨੇ ਗੁਹਾਟੀ ਦੇ ਸਿਵਲ ਜੱਜ ਕੋਰਟ, ਕਾਮਰੂਪ (ਮੈਟਰੋ) ਵਿੱਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ 100 ਕਰੋੜ ਰੁਪਏ ਦਾ ਸਿਵਲ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।
ਦਰਅਸਲ ‘ਆਪ’ ਆਗੁ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ 4 ਜੂਨ ਨੂੰ ਇੱਕ ਪ੍ਰੈੱਸ ਕਾਨਫਰੰਸ ‘ਚ ਇਲਜ਼ਾਮ ਲਗਾਇਆ ਸੀ ਕਿ ਸਾਲ 2020 ‘ਚ ਜਦੋਂ ਦੇਸ਼ ‘ਚ ਕੋਰੋਨਾ ਮਹਾਮਾਰੀ ਫੈਲ ਰਹੀ ਸੀ, ਉਸ ਸਮੇਂ ਅਸਾਮ ਸਰਕਾਰ ਨੇ ਮੁੱਖ ਮੰਤਰੀ ਦੀ ਪਤਨੀ ਅਤੇ ਬੇਟਾ ਉਨ੍ਹਾਂ ਦੇ ਕਾਰੋਬਾਰੀ ਹਿੱਸੇਦਾਰ ਨੂੰ ਬਜ਼ਾਰ ਰੇਟ ‘ਤੇ ਪੀ.ਪੀ.ਈ. ਕਿੱਟਾਂ ਦੀ ਸਪਲਾਈ ਕਰਨ ਲਈ ਠੇਕਾ ਦਿੱਤਾ ਗਿਆ ਸੀ। ਰਾਘਵ ਚੱਢਾ ਨਾਲ ਵੀ ਕੁੱਝ ਅਜਿਹਾ ਹੋ ਸਕਦਾ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ।