India
ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ੍ਹ ਤੋਂ ਭੇਜਿਆ ਇਹ ਸੰਦੇਸ਼
Kejriwal sent this message to all MLAs from jail
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਹੋਰ ਪ੍ਰੈੱਸ ਕਾਨਫਰੰਸ ਕੀਤੀ ਅਤੇ ਆਪਣੇ ਪਤੀ ਵੱਲੋਂ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੇ ‘ਆਪ’ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਦੇਸ਼ ਵਿੱਚ ਦਿੱਲੀ ਦੇ 2 ਕਰੋੜ ਲੋਕਾਂ ਨੂੰ ਆਪਣਾ ਪਰਿਵਾਰ ਦੱਸਿਆ।
ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਆਪ’ ਦੇ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ੍ਹ ਤੋਂ ਭੇਜਿਆ ਸੰਦੇਸ਼। ਉਨ੍ਹਾਂ ਲਿਖੇ ਅਹਿਆ ਕਿ- ” ਮੈਂ ਜੇਲ੍ਹ ਵਿੱਚ ਹਾਂ, ਇਸ ਲਈ ਮੇਰੇ ਕਿਸੇ ਵੀ ਦਿੱਲੀ ਵਾਸੀ ਨੂੰ ਦੁੱਖ ਨਹੀਂ ਹੋਣਾ ਚਾਹੀਦਾ। ਹਰ ਵਿਧਾਇਕ ਨੂੰ ਇਲਾਕੇ ਦਾ ਦੌਰਾ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਪੁੱਛੋ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਹੈ। ਜਿਸ ਨੂੰ ਕੋਈ ਸਮੱਸਿਆ ਹੈ, ਉਸ ਦਾ ਹੱਲ ਕਰੋ।