
ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਅਜਨਾਲਾ ਤੋਂ ਇਕ ਵਾਇਰਲ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਇਕ ਪੁਲਸ ਮੁਲਾਜ਼ਮ ਨਸ਼ੇ ਦੀ ਹਾਲਤ ‘ਚ ਇਕ ਰੇਹੜੀ ਵਾਲੇ ਦੇ ਕੋਲ ਬੈਂਚ ‘ਤੇ ਲੇਟਿਆ ਨਜ਼ਰ ਆ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਉਕਤ ਪੁਲਿਸ ਏਐਸਆਈ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।
ਇਸ ਸਬੰਧੀ ਥਾਣਾ ਅਜਨਾਲਾ ਦੀ ਐੱਚ.ਓ ਸਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਾਇਰਲ ਵੀਡੀਓ ‘ਚ ਏ.ਐੱਸ.ਆਈ. ਨੇ ਨਸ਼ੀਲੀ ਚੀਜ਼ ਦਾ ਸੇਵਨ ਕੀਤਾ ਹੋਇਆ ਹੈ ।
ਜਿਸ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਰਵਾਈ ਦੌਰਾਨ ਜੋ ਵੀ ਸਾਹਮਣੇ ਆਵੇਗਾ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।