
ਜਲੰਧਰ ਕੈਂਟ, ਐਚ ਐਸ ਚਾਵਲਾ।
ਨੌਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਸਤਵਿੰਦਰ ਸਿੰਘ ਮਿਟੂ੍ ਨੇ ਦੱਸਿਆ ਕਿ ਸਵੇਰੇ 8 ਵਜੇ ਸੀ੍ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ 12 ਵਜੇ ਤੱਕ ਚਲੇ ਦੀਵਾਨ ਵਿਚ ਭਾਈ ਸਾਹਿਬ ਭਾਈ ਹਰਜੀਤ ਸਿੰਘ, ਬਾਬਾ ਗੁਰਬਿੰਦਰ ਸਿੰਘ ਜੀ ਨਿਰਮਲ ਕੁਟੀਆ ਵਾਲੇ ਆਦਿ ਦੇ ਜਥਿਆਂ ਨੇ ਕਥਾ ਅਤੇ ਕੀਰਤਨ ਦੂਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ
ਬਾਬਾ ਗੁਰਬਿੰਦਰ ਸਿੰਘ ਜੀ , ਡਾਕਟਰ ਹਰਜਸਲੀਨ ਕੋਰ ਅਤੇ ਅਡਵੋਕੇਟ ਪਰਮਿੰਦਰ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਾਲੇ ਜੀ ਨੂੰ ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਟੀਟੂ , ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਹਰਵਿੰਦਰ ਸਿੰਘ ਸੋਢੀ ਵਲੋਂ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਤਪਾਲ ਸਿੰਘ ਚੀਮਾ, ਬਿਕਰਮ ਸਿੰਘ, ਅਰਵਿੰਦਰ ਸਿੰਘ ਕਾਲਰਾ, ਗੁਰਸ਼ਰਨ ਸਿੰਘ ਟੱਕਰ, ਹਰਿੰਦਰ ਸਿੰਘ ਮੰਗੀ, ਹਰਦੀਪ ਸਿੰਘ, ਸੁਰਿੰਦਰ ਸਿੰਘ ਸੂਰੀ ਆਦਿ ਹਾਜ਼ਰ ਸਨ।